IND vs PAK T20 WC: ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ

ਖੇਡਾਂ

ਨਵੀਂ ਦਿੱਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ:

ਆਈਸੀਸੀ ਟੀ-20 ਵਿਸ਼ਵ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਹੁਣ ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ।

ਦੋਵਾਂ ਟੀਮਾਂ ਵਿਚਾਲੇ ਇਸ ਮੈਚ ਦਾ ਨਤੀਜਾ ਆਖਰਕਾਰ ਇਹ ਨਿਰਧਾਰਤ ਕਰੇਗਾ ਕਿ ਗਰੁੱਪ ਏ ਵਿੱਚ ਕੌਣ ਸਿਖਰ ‘ਤੇ ਹੈ। ਭਾਰਤ ਆਪਣੀ ਪਲੇਇੰਗ ਇਲੈਵਨ ਵਿੱਚ ਦੋ ਬਦਲਾਅ ਹੋਏ ਹਨ। ਅਰਸ਼ਦੀਪ ਦੀ ਥਾਂ ‘ਤੇ ਕੁਲਦੀਪ ਯਾਦਵ ਅਤੇ ਸੰਜੂ ਸੈਮਸਨ ਦੀ ਥਾਂ ‘ਤੇ ਅਭਿਸ਼ੇਕ ਸ਼ਰਮਾ ਦੀ ਵਾਪਸੀ ਹੋਈ ਹੈ। ਪਾਕਿਸਤਾਨੀ ਟੀਮ ਨੇ ਪਿਛਲੇ ਮੈਚ ਤੋਂ ਆਪਣੀ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਦੋਵਾਂ ਟੀਮਾਂ ਦੇ ਕਪਤਾਨਾਂ ਨੇ ਟਾਸ ਦੌਰਾਨ ਹੱਥ ਨਹੀਂ ਮਿਲਾਇਆ। ਪਿਛਲੇ ਸਾਲ ਏਸ਼ੀਆ ਕੱਪ ਦੌਰਾਨ ਭਾਰਤੀ ਖਿਡਾਰੀਆਂ ਨੇ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਨਹੀਂ ਮਿਲਾਇਆ। ਇਹ ਫੈਸਲਾ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਲਿਆ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।