ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

ਪੰਜਾਬ

ਮੋਹਾਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਹਤ ਵਿਗੜਨ ਉਪਰੰਤ ਮਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਬਲੱਡ ਪ੍ਰੈਸ਼ਰ ਅਚਾਨਕ ਵਧ ਗਿਆ। ਬਾਅਦ ਵਿੱਚ ਉੱਥੇ ਉਨ੍ਹਾਂ ਦੀ ਜਾਂਚ ਕੀਤੀ ਗਈ। ਜਦੋਂ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ, ਤਾਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਏਅਰਲਿਫਟ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਇਸ ਵੇਲੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਲਗਭਗ ਪਿਛਲੇ 4 ਘੰਟਿਆਂ ਤੋਂ ਮੁੱਖ ਮੰਤਰੀ ਦੀ ਸਿਹਤ ਦੀ ਡਾਕਟਰਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਮੋਹਾਲੀ ਪੁਲੀਸ ਵਲੋਂ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੇ ਟੈਸਟ ਕੀਤੇ ਜਾ ਰਹੇ ਹਨ।ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ, ਡੀਜੀਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਫੋਰਟਿਸ ਹਸਪਤਾਲ ਵਿਚ ਮੌਜੂਦ ਹਨ। ਹਾਲਾਂਕਿਅਜੇ ਤੱਕ ਉਨ੍ਹਾਂ ਦੀ ਸਿਹਤ ਸੰਬੰਧੀ ਹਸਪਤਾਲ ਵੱਲੋਂ ਅਜੇ ਤੱਕ ਕੋਈ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ।

ਅੱਜ ਦੁਪਹਿਰ, ਮੁੱਖ ਮੰਤਰੀ ਨੇ ਸੰਗਰੂਰ ਦੇ ਧੂਰੀ ਵਿੱਚ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਪੂਜਾ ਕੀਤੀ। ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ਵਿੱਚ ਪ੍ਰਾਰਥਨਾ ਅਤੇ ਹਵਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ। ਸੰਗਰੂਰ ਤੋਂ ਬਾਅਦ ਮੁੱਖ ਮੰਤਰੀ ਦਾ ਫਾਜ਼ਿਲਕਾ ਦਾ ਨਿਰਧਾਰਤ ਦੌਰਾ ਹੁਣ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਦਾ ਕੱਲ੍ਹ (16 ਫਰਵਰੀ) ਮੋਗਾ ਵਿੱਚ ਇੱਕ ਰੈਲੀ ਵੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।