ਪੈਰੋਲ ਖਤਮ ਹੋਣ ਤੋਂ ਬਾਅਦ ਮੁੜ ਜੇਲ੍ਹ ਪਹੁੰਚਿਆ ਰਾਮ ਰਹੀਮ

ਹਰਿਆਣਾ ਪੰਜਾਬ

ਚੰਡੀਗੜ੍ਹ, 16 ਫਰਵਰੀ: ਦੇਸ਼ ਕਲਿੱਕ ਬਿਊਰੋ:

ਡੇਰਾ ਸਿਰਸਾ (ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਪਣੀ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਐਤਵਾਰ ਸ਼ਾਮ ਨੂੰ ਜੇਲ੍ਹ ਵਾਪਸ ਪਰਤ ਗਿਆ ਹੈ। ਡੇਰਾ ਮੁਖੀ ਸ਼ਾਮ 5 ਵਜੇ ਦੇ ਕਰੀਬ ਰੋਹਤਕ ਦੀ ਸੁਨਾਰੀਆ ਜੇਲ੍ਹਪਹੁੰਚਿਆ। ਦੱਸ ਦਈਏ ਕਿ 5 ਜਨਵਰੀ ਨੂੰ ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਨੂੰ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ 2017 ਤੋਂ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। 2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਮ ਰਹੀਮ ਨੂੰ 15ਵੀਂ ਵਾਰ ਪੈਰੋਲ ਮਿਲ ਚੁੱਕੀ ਹੈ। ਉਸਨੂੰ ਸਮੇਂ-ਸਮੇਂ ‘ਤੇ ਪੈਰੋਲ ਅਤੇ ਫਰਲੋ ਦਿੱਤੀ ਜਾਂਦੀ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।