ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ

ਚੰਡੀਗੜ੍ਹ, 18 ਫਰਵਰੀ : ਦੇਸ਼ ਕਲਿੱਕ ਬਿਊਰੋ:

ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕੁਝ ਇਲਾਕਿਆਂ ਵਿਚ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਵੀ ਦੱਸੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।