ਸ਼ਰਾਬ ਘੁਟਾਲਾ ਮਾਮਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ

ਰਾਸ਼ਟਰੀ

ਨਵੀਂ ਦਿੱਲੀ, 27 ਫਰਵਰੀ : ਦੇਸ਼ ਕਲਿੱਕ ਬਿਊਰੋ:

ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿਚੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦੋਵਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਦੋਵਾਂ ਖਿਲਾਫ ਕੋਈ ਸਬੂਤ ਨਹੀਂ ਮਿਲੇ। ਅਦਾਲਤ ਨੇ ਕਿਹਾ ਕਿ ਸੀਬੀਆਈ ਕੋਲ ਇਨ੍ਹਾਂ ਖਿਲਾਫ ਮੁਕਦਮਾ ਚਲਾਉਣ ਲਈ ਯੋਗ ਸਬੂਤ ਨਹੀਂ ਹਨ। ਇਸ ਨਾਲ ਹੋਰਨਾਂ ਆਰੋਪੀਆਂ ਨੂੰ ਵੀ ਬਰੀ ਕਰ ਦਿੱਤਾ ਹੈ।

ਅਦਾਲਤ ਨੇ ਸਾਰਿਆਂ ਨੂੰ ਬਰੀ ਕਰਦੇ ਹੋਏ ਆਪਣੇ ਫੈਸਲੇ ਵਿਚ ਕਿਹਾ ਕਿ ਆਬਕਾਰੀ ਨੀਤੀ ਵਿਚ ਕੋਈ ਵਿਆਪਕ ਸਾਜਿਸ਼ ਜਾਂ ਅਪਰਾਧਿਕ ਇਰਾਦਾ ਨਹੀਂ ਸੀ। ਇਸ ਨਾਲ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸਾਰਿਆਂ 23 ਜਾਣਿਆਂ ਖਿਲਾਫ ਸੀਬੀਆਈ ਦਾ ਮਾਮਲਾ ਬੰਦ ਕਰ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।