ਪੰਜਾਬ ਬਚਾਓ ਰੈਲੀ ਵਿੱਚ ਕੀਤੇ ਐਲਾਨਾਂ ਰਾਹੀਂ ਵਿਕਾਸ ਦਾ ਰੋਡਮੈਪ ਪੇਸ਼ ਕਰ ਰਹੇ ਸੁਖਬੀਰ ਬਾਦਲ : ਐਨ.ਕੇ. ਸ਼ਰਮਾ

ਪੰਜਾਬ
  • ਡੇਰਾਬੱਸੀ ਹਲਕੇ ਵਿੱਚ ਰੈਲੀ ਲਈ ਹੰਡੇਸਰਾ ਸਰਕਲ ਤੋਂ ਸ਼ੁਰੂ ਕੀਤਾ ਪ੍ਰਚਾਰ
  • ‘ਆਪ‘ ਕਰਦੀ ਹੈ ਡਰਾਮਾ, ਅਕਾਲੀ ਦਲ ਕਰਦਾ ਹੈ ਡਿਵੈਲਪਮੈਂਟ

ਲਾਲੜੂ, 1 ਮਾਰਚ : ਦੇਸ਼ ਕਲਿੱਕ ਬਿਊਰੋ:

ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਕਹਿਣੀ ਅਤੇ ਕਰਨੀ ਇਕਸਾਰ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਬਚਾਓ ਰੈਲੀ ਦੌਰਾਨ ਕੀਤੇ ਗਏ ਐਲਾਨ ਹੀ ਅਕਾਲੀ ਦਲ ਦੀ ਆਉਣ ਵਾਲੀ ਸਰਕਾਰ ਦਾ ਰੋਡਮੈਪ ਹੈ।

ਐਨਕੇ ਸ਼ਰਮਾ ਨੇ ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਅੱਜ ਹੰਡੇਸਰਾ ਸਰਕਲ ਵਿੱਚ ਪ੍ਰਚਾਰ ਸ਼ੁਰੂ ਕੀਤਾ। ਸ਼ਰਮਾ ਨੇ ਖੇਲਣ, ਰਜ਼ਾਪੁਰ, ਮਾਲਣ, ਅੰਟਾਲਾ, ਸਾਰੰਗਪੁਰ, ਹੰਡੇਸਰਾ, ਨਗਲਾ, ਮੀਰਪੁਰ, ਬਰਟਾਣਾ ਅਤੇ ਹੋਰ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਐਨ.ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਆਯੋਜਿਤ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਭਾਰੀ ਜਨਤਕ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਰੇਕ ਹਲਕੇ ਲਈ ਐਲਾਨ ਕਰਕੇ ਅਕਾਲੀ ਦਲ ਦਾ ਰੋਡਮੈਪ ਦੱਸ ਰਹੇ ਹਨ। ਪੰਜਾਬ ਦੇ ਸਾਰੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕਰਕੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੋੜਿਆ ਜਾਵੇਗਾ ਅਤੇ ਮੌਜੂਦਾ ਪੰਜਾਬ ਸਰਕਾਰ ਵਿਰੁੱਧ ਲਾਮਬੰਦ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਲੋਕ ਮੌਜੂਦਾ ਸਰਕਾਰ ਤੋਂ ਬਹੁਤ ਤੰਗ ਆ ਚੁੱਕੇ ਹਨ। ਮੌਜੂਦਾ ਸਰਕਾਰ ਵਿਕਾਸ ਦੀ ਗੱਲ ਕਰਨ ਦੀ ਬਜਾਏ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ। ਹਲਕੇ ਦੇ ਲੋਕ ਇਨ੍ਹਾਂ ਡਰਾਮੇਬਾਜ਼ੀਆਂ ਦਾ ਜਵਾਬ ਦੇਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਹਨ। ਐਨਕੇ ਸ਼ਰਮਾ ਨੇ ਲੋਕਾਂ ਨੂੰ ਸੁਖਬੀਰ ਬਾਦਲ ਦੀ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰੈਲੀ ਰਾਹੀਂ ਡੇਰਾਬੱਸੀ ਵਿੱਚ ਵਿਕਾਸ ਦਾ ਰੋਡਮੈਪ ਪੇਸ਼ ਕੀਤਾ ਜਾਵੇਗਾ, ਜਿਸ ਨੂੰ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲਾਗੂ ਕੀਤਾ ਜਾਵੇਗਾ।

ਇਸ ਮੌਕੇ ਸਰਕਲ ਪ੍ਰਧਾਨ ਬ੍ਰਿਜੇਸ਼ ਰਾਣਾ, ਗੁਰਦੀਪ ਔਜਲਾ, ਮਹਿਕ ਪੂਨੀਆ, ਗੁਰਜੀਤ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ, ਓ.ਪੀ.ਸ਼ਰਮਾ ਹੰਡੇਸਰਾ, ਰਣਦੀਪ ਸਿੰਘ, ਅਨੁਜ ਰਾਣਾ, ਵਿਕਾਸ ਰਾਣਾ, ਲਖਨ ਸਿੰਘ, ਅਜੈਬ ਸਿੰਘ ਅੰਟਾਲਾ, ਅਜੈ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਅਤੇ ਵਰਿੰਦਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।