- ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ
ਚੰਡੀਗੜ੍ਹ, 5 ਮਾਰਚ: ਦੇਸ਼ ਕਲਿੱਕ ਬਿਊਰੋ:
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਚੰਡੀਗੜ੍ਹ ਦਫ਼ਤਰ ਦੇ ਸਮੂਹ ਮੁਲਜ਼ਮਾਂ ਵੱਲੋਂ ਮੁਲਾਜ਼ਮਾਂ ਦੀਆਂ ਪੈਂਡਿੰਗ ਹੱਕੀ ਮੰਗਾਂ ਦਾ ਲੰਬੇ ਸਮੇਂ ਤੋਂ ਨਿਪਟਾਰਾ ਨਾ ਹੋਣ ਦੇ ਰੋਸ਼ ਵੱਜੋਂ ਪੰਜਾਬ ਸਿਵਲ ਸਕੱਤਰੇਤ ਦੀ ਜਥੇਬੰਦੀ (ਸਾਂਝਾ ਮੁਲਜ਼ਮ ਮੰਚ ਪੰਜਾਬ) ਦੇ ਸੱਦੇ ਉਤੇ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਦੀ ਕਾਲ ਤੇ ਲਾਮਬੰਦ ਹੋ ਕੇ ਗੇਟ ਰੈਲੀ ਕੀਤੀ ਗਈ।
ਇਸ ਮੌਕੇ ਗੇਟ ਰੈਲੀ ਨੂੰ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਲਾਹਕਾਰ ਜਗਤਾਰ ਸਿੰਘ, ਸੁਪਰਡੰਟ ਸੂਰਜ ਕੁਮਾਰ, ਸੰਦੀਪ ਕੁਮਾਰ ਅਤੇ ਪੰਜਾਬ ਸਿਵਲ ਸਕੱਤਰੇਤ ਯੂਨੀਅਨ ਵੱਲੋਂ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ, ਜਨਰਲ ਸਕੱਤਰ ਸਾਹੀਲ ਸ਼ਰਮਾ, ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਮਨਜੀਤ ਸਿੰਘ ਰੰਧਾਵਾ, ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਪੰਜਾਬ ਸ਼ਾਮ ਲਾਲ ਸ਼ਰਮਾ, ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਪਰਮਿੰਦਰ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਤ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਇਕੱਠ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਅਤੇ ਹੋਰਨਾਂ ਨੇੜਲੇ ਸੂਬਿਆਂ ਦੇ ਮੁਲਾਜ਼ਮਾਂ ਨੂੰ ਡੀ.ਏ. ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਵਿੱਚ ਆਮ ਲੋਕਾਂ ਦੀ ਆਪਣੀ ਸਰਕਾਰ ਅਖ਼ਵਾਉਣ ਵਾਲੀ ਸਰਕਾਰ ਦੇ ਰਾਜ ਵਿੱਚ ਮੁਲਾਜ਼ਮ ਵਰਗ ਆਪਣੀ ਹੱਕੀ ਤੇ ਜਾਇਜ਼ ਮੰਗ ਡੀ.ਏ. ਤੱਕ ਲਈ ਤਰਸ ਰਿਹਾ ਹੈ। ਇਸ ਤੋਂ ਇਲਾਵਾ ਹੋਰਨਾਂ ਸੂਬਿਆਂ ਵਾਂਗ ਪੰਜਾਬ ਦੇ ਮੁਲਾਜ਼ਮਾਂ ਨੂੰ ਵੀ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਾਭ ਦੇਣ, ਡਾਕਟਰਾਂ ਨੂੰ ਦਿੱਤੇ ਜਾ ਰਹੇ ਐਮ.ਏ.ਸੀ.ਪੀ. ਦਾ ਲਾਭ ਬਾਕੀ ਮੁਲਾਜ਼ਮ ਵਰਗ ਨੂੰ ਵੀ ਦੇਣ ਅਤੇ ਮਿਤੀ 15.01.15 ਅਤੇ 17.07.20 ਦੀ ਚਿੱਠੀ ਨੂੰ ਰੱਦ ਕਰਨ ਦੀ ਮੰਗ ਨੂੰ ਪਹਿਲ ਦੇ ਅਧਾਰ ਤੇ ਲਾਗੂ ਕਰਵਾਉਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ।
ਮੁਲਾਜ਼ਮ ਆਗੂਆਂ ਨੇ ਸਖ਼ਤ ਲਫ਼ਜ਼ਾਂ ਵਿੱਚ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਦੇ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਵੱਡਾ ਐਕਸ਼ਨ ਉਲਿਕਿਆ ਜਾਵੇਗਾ।
ਇਸ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਚੇਅਰਮੈਨ ਪਰਵਿੰਦਰ ਸਿੰਘ, ਵਾਈਸ ਚੇਅਰਮੈਨ ਤੋਸ਼ਪਿੰਦਰ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ, ਕਨਵੀਨਰ ਜਸਵੀਰ ਸਿੰਘ, ਪ੍ਰਧਾਨ ਇਸਤਰੀ ਵਿੰਗ ਰਿੰਪੀ,ਜਨਰਲ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੈਨ ਸਿੰਘ, ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਅਮਨਦੀਪ ਕੌਰ, ਮੀਤ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਇਸਤਰੀ ਵਿੰਗ ਗੁਰਪ੍ਰੀਤ ਕੌਰ, ਸੰਯੁਕਤ ਸਕੱਤਰ ਗਗਨਦੀਪ ਸਿੰਘ, ਵਿੱਤ ਸਕੱਤਰ ਸੁਰੇਸ਼ ਕੁਮਾਰ ਸਿੰਗਲਾ, ਸਹਾਇਕ ਵਿੱਤ ਸਕੱਤਰ ਰਵਿੰਦਰ ਸਿੰਘ, ਪ੍ਰੈਸ ਸਕੱਤਰ ਪੰਕਜ ਸ਼ਰਮਾ, ਪ੍ਰਚਾਰ ਸਕੱਤਰ ਗੁਰਪ੍ਰੀਤ ਸਿੰਘ, ਸਟੇਜ਼ ਸਕੱਤਰ ਗੁਰਮੀਤ ਸਿੰਘ ਰਾਣਾ, ਮੁੱਖ ਸਲਾਹਕਾਰ ਗੁਰਦੀਪ ਸਿੰਘ, ਦਵਿੰਦਰ ਸਿੰਘ, ਰਾਜਿੰਦਰ ਸਿੰਘ, ਸ਼ਵਿੰਦਰ ਸਿੰਘ, ਜਗਤਾਰ ਸਿੰਘ, ਕਰਨ ਆਦਿ ਅਹੁਦੇਦਾਰ ਹਾਜ਼ਰ ਸਨ।



