ਇਤਿਹਾਸਿਕ ਬਜਟ – ਬਿਨਾਂ ਕੋਈ ਨਵਾਂ ਟੈਕਸ ਲਗਾਏ ਮਹਿਲਾਵਾਂ, ਕਿਸਾਨਾਂ, ਨੌਜਵਾਨਾਂ ਅਤੇ ਉਦਯੋਗ ਨੂੰ ਦਿੱਤਾ ਨਵਾਂ ਵਿਸ਼ਵਾਸ: ਨੀਲ ਗਰਗ

ਪੰਜਾਬ
  • ਮਹਿਲਾਵਾਂ ਨੂੰ ਹਰ ਮਹੀਨੇ ₹1000 ਸਨਮਾਨ ਰਾਸ਼ੀ, ਨਵੀਂ ਉਦਯੋਗਿਕ ਨੀਤੀ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ, 76% ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ – ‘ਆਪ’ ਸਰਕਾਰ ਦਾ ਬਜਟ ਹਰ ਵਰਗ ਲਈ ਰਾਹਤ ਭਰਿਆ: ਨੀਲ ਗਰਗ
  • ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਸਰਕਾਰ ਜਿਸ ਨੇ ਚੋਣ ਵਾਅਦੇ ਪੂਰੇ ਕਰਕੇ ਲੋਕਾਂ ਸਾਹਮਣੇ ਕਾਇਮ ਕੀਤੀ ਮਿਸਾਲ, ਮਾਨ ਸਰਕਾਰ ਦਾ ਇਹ ਬਜਟ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਬਿਹਤਰੀਨ ਬਜਟਾਂ ਵਿੱਚੋਂ ਇੱਕ: ਨੀਲ ਗਰਗ

ਬਠਿੰਡਾ, 8 ਮਾਰਚ ਦੇਸ਼ ਕਲਿੱਕ ਬਿਊਰੋ::

ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਪੰਜਾਬ ਦੇ ਇਤਿਹਾਸ ਵਿੱਚ ਇੱਕ ਇਤਿਹਾਸਿਕ ਬਜਟ ਹੈ, ਜੋ ਖਾਸ ਤੌਰ ‘ਤੇ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਵਿੱਚ ਨਵਾਂ ਭਰੋਸਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਮਾਨ ਸਰਕਾਰ ਨੇ ਬਿਨਾਂ ਕੋਈ ਨਵਾਂ ਟੈਕਸ ਲਗਾਏ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਬਜਟ ਪੇਸ਼ ਕੀਤਾ ਹੈ।

ਚੋਣ ਵਾਅਦੇ ਪੂਰੇ ਕਰਨ ਵਾਲੀ ਪੰਜਾਬ ਦੀ ਪਹਿਲੀ ਸਰਕਾਰ:

ਨੀਲ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਬਣੀ ਹੈ ਜਿਸ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਸਾਹਮਣੇ ਇੱਕ ਮਿਸਾਲ ਕਾਇਮ ਕੀਤੀ ਹੈ।

ਮਹਿਲਾਵਾਂ ਲਈ ₹1000 ਪ੍ਰਤੀ ਮਹੀਨਾ ਸਨਮਾਨ ਰਾਸ਼ੀ – ਇੱਕ ਇਤਿਹਾਸਿਕ ਕਦਮ:

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਪ੍ਰਤੀ ਮਹੀਨਾ 1,000 ਦੀ ਸਨਮਾਨ ਰਾਸ਼ੀ ਦੇਣ ਦਾ ਫੈਸਲਾ ਇੱਕ ਇਤਿਹਾਸਿਕ ਕਦਮ ਹੈ, ਜਿਸ ਨਾਲ ਲੱਖਾਂ ਮਹਿਲਾਵਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ।

ਨਵੀਂ ਉਦਯੋਗਿਕ ਨੀਤੀ ਨਾਲ ਨਿਵੇਸ਼ ਅਤੇ ਰੁਜ਼ਗਾਰ ਨੂੰ ਮਿਲੇਗਾ ਹੁਲਾਰਾ:

ਨੀਲ ਗਰਗ ਨੇ ਕਿਹਾ ਕਿ ਇਸ ਬਜਟ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਉਦਯੋਗਿਕ ਨੀਤੀ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਨਾਲ ਪੰਜਾਬ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

“ਮੇਰੀ ਰਸੋਈ” ਵਰਗੀਆਂ ਯੋਜਨਾਵਾਂ ਨਾਲ ਗਰੀਬਾਂ ਨੂੰ ਵੱਡੀ ਰਾਹਤ:

ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ “ਮੇਰੀ ਰਸੋਈ” ਵਰਗੀਆਂ ਯੋਜਨਾਵਾਂ ਰਾਹੀਂ ਵੱਡੀ ਰਾਹਤ ਦਿੱਤੀ ਗਈ ਹੈ।

ਸਿੱਖਿਆ ਅਤੇ ਸਿਹਤ – ‘ਆਪ’ ਸਰਕਾਰ ਦੀ ਫਲੈਗਸ਼ਿਪ ਤਰਜੀਹ:

ਨੀਲ ਗਰਗ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਆਮ ਆਦਮੀ ਪਾਰਟੀ ਦੀ ਫਲੈਗਸ਼ਿਪ ਤਰਜੀਹ ਰਹੀ ਹੈ ਅਤੇ ਮਾਨ ਸਰਕਾਰ ਲਗਾਤਾਰ ਇਨ੍ਹਾਂ ਸੈਕਟਰਾਂ ਲਈ ਬਜਟ ਵਿੱਚ ਵਾਧਾ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਮਿਲ ਸਕਣ।

76% ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ, ਖੇਤੀ ਬਜਟ ਵਿੱਚ ਚੋਖਾ ਵਾਧਾ:

ਕਿਸਾਨਾਂ ਬਾਰੇ ਗੱਲ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਵਿੱਚ ਇਤਿਹਾਸਿਕ ਸੁਧਾਰ ਕੀਤਾ ਹੈ ਅਤੇ ਅੱਜ ਲਗਭਗ 76 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਖੇਤੀ ਦੀ ਲਾਗਤ ਘਟੀ ਹੈ। ਇਸ ਦੇ ਨਾਲ ਹੀ ਖੇਤੀ ਦੇ ਬਜਟ ਵਿੱਚ ਵੀ ਚੋਖਾ ਵਾਧਾ ਕੀਤਾ ਗਿਆ ਹੈ।

ਹਰ ਵਰਗ ਲਈ ਰਾਹਤ ਭਰਿਆ ਬਜਟ:

ਨੀਲ ਗਰਗ ਨੇ ਕਿਹਾ ਕਿ ਇਹ ਬਜਟ ਮਹਿਲਾਵਾਂ ਵਿੱਚ ਭਰੋਸਾ ਪੈਦਾ ਕਰਦਾ ਹੈ, ਉਦਯੋਗਪਤੀਆਂ ਨੂੰ ਨਿਵੇਸ਼ ਲਈ ਪ੍ਰੇਰਿਤ ਕਰਦਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦੀਆਂ ਨਵੀਆਂ ਸੰਭਾਵਨਾਵਾਂ ਦਿੰਦਾ ਹੈ ਅਤੇ ਕਿਸਾਨਾਂ ਨੂੰ ਮਜ਼ਬੂਤ ਕਰਦਾ ਹੈ। ਸਿਹਤ ਅਤੇ ਸਿੱਖਿਆ ਵਰਗੇ ਵਿਕਾਸ ਦੇ ਸਭ ਤੋਂ ਮਹੱਤਵਪੂਰਨ ਕਸਵੱਟੀਆਂ ਵਿੱਚ ਵੀ ਇਹ ਬਜਟ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕਰਦਾ ਹੈ।

ਬਿਨਾਂ ਕੋਈ ਨਵਾਂ ਟੈਕਸ ਲਗਾਏ ਦਿੱਤੀ ਵੱਡੀ ਰਾਹਤ:

ਨੀਲ ਗਰਗ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਨਾਂ ਕੋਈ ਨਵਾਂ ਟੈਕਸ ਲਗਾਏ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਬਜਟ ਪੇਸ਼ ਕੀਤਾ ਹੈ।

ਪੰਜਾਬ ਦੇ ਇਤਿਹਾਸ ਦੇ ਸਭ ਤੋਂ ਬਿਹਤਰੀਨ ਬਜਟਾਂ ਵਿੱਚੋਂ ਇੱਕ:

ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਇਹ ਬਜਟ ਪੰਜਾਬ ਦੇ ਵਿਕਾਸ, ਆਰਥਿਕ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਵੱਲ ਇੱਕ ਮਜ਼ਬੂਤ ਕਦਮ ਹੈ ਅਤੇ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਬਿਹਤਰੀਨ ਬਜਟਾਂ ਵਿੱਚੋਂ ਇੱਕ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।