21 ਟੋਲ ਪਲਾਜ਼ਾ ਕੀਤੇ ਬੰਦ ਅਤੇ 45000 ਕਿਲੋਮੀਟਰ ਸੜਕਾਂ ਦਾ ਕੀਤਾ ਜਾ ਰਿਹਾ ਨਿਰਮਾਣ – ਈ.ਟੀ. ਓ.

ਪੰਜਾਬ
  • ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.
  • ਸਮਾਜਿਕ ਸੁਰੱਖਿਆ ਸਕੀਮਾਂ ਨੇਂ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਂਦੀ
  • ਸਾਡੀ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ
  • ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ਵਿਚੋਂ 1464 ਕਰੋੜ ਦੀ ਬੱਚਤ ਕੀਤੀ

ਚੰਡੀਗੜ੍ਹ, 11 ਮਾਰਚ: ਦੇਸ਼ ਕਲਿੱਕ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ।

ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਮਾਜਿਕ ਸੁਰੱਖਿਆ ਤੇ ਭਲਾਈ ਸਕੀਮਾਂ ਨਾਲ ਕਿਵੇਂ ਲੋੜਵੰਦ ਪ੍ਰੰਤੂ ਹੋਣਹਾਰ ਵਿਦਿਆਰਥੀਆਂ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਵਿੱਚ ਸਫਲ ਹੋ ਜਾਂਂਦੇ ਹਨ। ਉਨ੍ਹਾਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸਫਲਤਾਪੂਰਵਕ ਚਲਾਉਣ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਵੀ ਵਧਾਈ ਪੇਸ਼ ਕੀਤੀ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜਿੱਥੇ ਸਿਹਤ ਕ੍ਰਾਂਤੀ ਚਲਾ ਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਉਥੇ ਨਾਲ ਹੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਬਿਹਤਰ ਬਣਾਉਣ ਲਈ ਖੇਡ ਮੈਦਾਨ ਵੀ ਤਿਆਰ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜ਼ੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।

ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਗਏ 21 ਟੋਲ ਪਲਾਜ਼ਿਆਂ ਨੂੰ ਬੰਦ ਕਰਦਿਆਂ ਸੂਬਾ ਵਾਸੀਆਂ ਦੇ 67 ਲੱਖ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦੀ ਰੋਜ਼ਾਨਾ ਬੱਚਤ ਹੋਣ ਲੱਗੀ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਕਾਰਨ ਸਾਡੀ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ਵਿਚੋਂ 1464 ਕਰੋੜ ਦੀ ਬੱਚਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ 5440 ਕਰੋੜ ਰੁਪਏ ਦੀ ਜਾਰੀ ਕੀਤੀ ਗਈ ਹੈ ਜਿਸ ਨਾਲ ਸੂਬੇ ਦੀਆਂ 45000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।