- ਲਾਲੜੂ ਹਲਕੇ ਦੇ ਪਿੰਡਾਂ ਵਿੱਚ ਪੰਜਾਬ ਬਚਾਓ ਯਾਤਰਾ ਲਈ ਦਿੱਤਾ ਸੱਦਾ
ਲਾਲੜੂ, ਮਾਰਚ 11: ਦੇਸ਼ ਕਲਿੱਕ ਬਿਊਰੋ:
ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਬਚਾਓ ਯਾਤਰਾ ਤਹਿਤ ਕੀਤੀਆਂ ਜਾ ਰਹੀਆਂ ਰੈਲੀਆਂ ਦੌਰਾਨ ਮਿਲ ਰਹੇ ਜਨਤਕ ਸਮਰਥਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਦੀ ਹੀ ਬਣੇਗੀ।
ਐਨ.ਕੇ. ਸ਼ਰਮਾ ਨੇ ਡੇਰਾਬੱਸੀ ਹਲਕੇ ਵਿੱਚ ਆਯੋਜਿਤ ਕੀਤੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੇ ਸਬੰਧ ਵਿੱਚ ਅੱਜ ਲਾਲੜੂ ਹਲਕੇ ਦੇ ਪਿੰਡਾਂ ਰਾਣੀਮਾਜਰਾ, ਹੁਮਾਯੂੰਪੁਰ ਤਸਿੰਬਲੀ, ਬਸੌਲੀ, ਜੌਲਾ ਖੁਰਦ, ਜੌਲਾ ਕਲਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਸੱਦਾ ਦੇਣ ਪਹੁੰਚੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਦੌਰਾਨ ਪੰਜਾਬ ਦੇ ਵਿਕਾਸ ਦਾ ਵਿਜ਼ਨ ਪੇਸ਼ ਕਰ ਰਹੇ ਹਨ। ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਵਿਕਾਸ ਦੇ ਨਾਮ ‘ਤੇ ਸਿਰਫ਼ ਡਰਾਮਾ ਕਰ ਰਹੀ ਹੈ।
ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਡੇਰਾਬੱਸੀ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ। ਪਿਛਲੇ ਚਾਰ ਸਾਲਾਂ ਵਿੱਚ ਡੇਰਾਬੱਸੀ ਵਿੱਚ ਵਿਕਾਸ ਦੇ ਨਾਮ ‘ਤੇ ਸਿਰਫ਼ ਝੂਠੇ ਵਾਅਦੇ ਹੀ ਕੀਤੇ ਗਏ ਹਨ। ਐਨ.ਕੇ. ਸ਼ਰਮਾ ਨੇ ਇਲਾਕਾ ਵਾਸੀਆਂ ਨੂੰ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਅਤੇ ਡੇਰਾਬੱਸੀ ਹਲਕੇ ਦੇ ਵਿਕਾਸ ਬਾਰੇ ਸੁਖਬੀਰ ਬਾਦਲ ਨਾਲ ਚਰਚਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਦਾ ਵਿਜ਼ਨ ਸਿਰਫ਼ ਅਕਾਲੀ ਦਲ ਕੋਲ ਹੈ। ਇਸ ਮੌਕੇ ਸਰਕਲ ਪ੍ਰਧਾਨ ਬ੍ਰਿਜੇਸ਼ ਰਾਣਾ, ਪਰਮਿੰਦਰ ਸਿੰਘ ਜੌਲਾ ਸਰਕਲ ਪ੍ਰਧਾਨ, ਮਨਜੀਤ ਸਿੰਘ ਮਲਿਕਪੁਰ, ਗੁਰਵਿੰਦਰ ਸਿੰਘ ਬਸੋਲੀ, ਗੁਰਦੀਪ ਔਜਲਾ, ਮਹਿਕ ਪੂਨੀਆ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਹਰਦਮ ਸਿੰਘ ਜਾਸਧਨਾ, ਹਰਪਾਲ ਸਿੰਘ, ਜ਼ਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਤਰਨਬੀਰ ਸਿੰਘ ਪੂਨੀਆ ਸਮੇਤ ਕਈ ਪਤਵੰਤੇ ਹਾਜ਼ਰ ਸਨ।



