ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ:
ਪਸ਼ੂ ਪਾਲਣ ਵਿਭਾਗ ਵਿੱਚ ਕੰਮ ਕਰਦੇ ਵੈਟਰਨਰੀ ਇੰਸਪੈਕਟਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਦੋ ਜਹਿਦ ਕਰਦੇ ਆ ਰਹੇ ਹਨ, ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਕਿਹਾ ਕਿ ਵੈਟਨਰੀ ਇੰਸਪੈਕਟਰ ਪਸ਼ੂ ਪਾਲਣ ਵਿਭਾਗ ਦੀ ਰੀੜ ਦੀ ਹੱਡੀ ਹਨ ਅਤੇ 90% ਕੰਮ ਇਸੇ ਕੇਡਰ ਵੱਲ ਨੂੰ ਕੀਤਾ ਜਾਂਦਾ ਹੈ,ਸਰਕਾਰ ਦੀਆਂ ਸਾਰੀਆਂ ਸਕੀਮਾਂ ਜਮੀਨੀ ਪੱਧਰ ਤੇ ਵੈਟਰਨਰੀ ਇੰਸਪੈਕਟਰਾਂ ਵੱਲੋਂ ਲਾਗੂ ਕੀਤੀਆਂ ਜਾਂਦੀਆਂ ਹਨ,ਵੈਟਨਰੀ ਇੰਸਪੈਕਟਰਾਂ ਦੀਆਂ ਕੁਝ ਮੰਗਾਂ ਹਨ,ਜਿਹਨਾਂ ਦੇ ਸੰਬੰਧ ਵਿੱਚ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਦੀਆਂ ਕਈ ਮੀਟਿੰਗਾਂ ਮਾਣਯੋਗ ਮੰਤਰੀ ਸਾਹਿਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋ ਚੁੱਕੀਆਂ ਹਨ, ਪਰ ਹੁਣ ਤੱਕ ਵੈਟਨਰੀ ਇੰਸਪੈਕਟਰਾਂ ਦੇ ਪੱਲੇ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਪਿਆ।
ਆਖਰਕਾਰ ਅੱਕ ਕੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੇ 21 ਮਾਰਚ ਦਿਨ ਸ਼ਨੀਵਾਰ ਨੂੰ ਪਸ਼ੂ ਪਾਲਣ ਮੰਤਰੀ ਦੇ ਹਲਕਾ ਲੰਬੀ ਵਿੱਚ ਇੱਕ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ,ਇਸ ਸਬੰਧੀ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਉਹਨਾਂ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਹੈ, ਕਿ ਇਸ ਰੈਲੀ ਵਿੱਚ ਪੂਰੇ ਪੰਜਾਬ ਦੇ ਵੈਟਰਨਰੀ ਇੰਸਪੈਕਟਰ ਸ਼ਿਰਕਤ ਕਰਨਗੇ, ਰੈਲੀ ਵਿੱਚ ਰਿਟਾਇਰ ਹੋਏ ਵੈਟਨਰੀ ਇੰਸਪੈਕਟਰ ਵੀ ਭਾਗ ਲੈਣਗੇ, ਇਸ ਰੈਲੀ ਵਿੱਚ ਪੰਜਾਬ ਸਰਕਾਰ ਦੀਆਂ ਸਾਰੀਆਂ ਪੋਲਾਂ ਖੋਲੀਆਂ ਜਾਣਗੀਆਂ ਜਿਸ ਦਾ ਸਿੱਧਾ ਅਸਰ2027 ਵਿੱਚ ਹੋਣ ਵਾਲੀਆਂ ਚੋਣਾਂ ਤੇ ਪਵੇਗਾ, ਇਸ ਮੌਕੇ ਤੇ ਸੀਨੀਅਰ ਆਗੂ ਗੁਰਮੀਤ ਸਿੰਘ ਮਹਿਤਾ, ਵਿਪਨ ਗੋਇਲ,ਰਜੀਵ ਮਲਹੋਤਰਾ, ਦਲਜੀਤ ਸਿੰਘ ਚਾਹਲ, ਗੁਰਦੀਪ ਛੰਨਾ, ਵਿਜੇ ਕੰਬੋਜ, ਜਗਜੀਤ ਸੰਗਰੂਰ,ਪਰਵੀਨ ਕੁਮਾਰ, ਸੰਦੀਪ ਚੌਧਰੀ,ਦਮਨਜੀਤ ਸਿੰਘ, ਰਕੇਸ਼ ਸੈਣੀ, ਹਰਜੋਧ ਸਿੰਘ ਸੈਣੀ, ਦਵਿੰਦਰ ਧੁੱਗਾ,ਰਜਿੰਦਰ ਕੰਬੋਜ ਸੁਖਜਿੰਦਰ ਸਿੰਘ ਫਰੀਦਕੋਟ,ਸਤਨਾਮ ਸਿੰਘ ਅੰਮ੍ਰਿਤਸਰ ਆਦਿ ਹਾਜ਼ਰ ਸਨ



