ਮੇਰੇ ਉਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਤੇ ਝੂਠੇ – ਲਾਲਜੀਤ ਭੁੱਲਰ

ਪੰਜਾਬ

ਚੰਡੀਗੜ੍ਹ, 21 ਮਾਰਚ: ਦੇਸ਼ ਕਲਿੱਕ ਬਿਊਰੋ:

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਦੱਸਿਆ ਹੈ। ਅਸਤੀਫਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਉਤੇ ਕੀਤੇ ਇਕ ਟਵੀਟ ਰਾਹੀਂ ਲਾਲਜੀਤ ਭੁੱਲਰ ਨੇ ਕਿਹਾ ਹੈ ਕਿ ਉਸ ਉਤੇ ਲੱਗੇ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਹਨ।

ਉਨ੍ਹਾਂ ਕਿਹਾ ਕਿ, “ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।