ਵੱਡੀ ਖਬਰ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ

ਪੰਜਾਬ

ਚੰਡੀਗੜ੍ਹ, 21 ਮਾਰਚ : ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡੀਓ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਭੁੱਲਰ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਹੈ। ਪਰ ਖੁਦਕੁਸ਼ੀ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ‘ਚ ਆਪ ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡੀਐਮ ਗਗਨਦੀਪ ਸਿੰਘ ਰੰਧਾਵਾ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।