ਮਾਨਸਾ, 26 ਮਾਰਚ : ਦੇਸ਼ ਕਲਿੱਕ ਬਿਊਰੋ:
ਸਵਰਗਵਾਸੀ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਸਿੱਧੂ ਮੂਸੇਵਾਲਾ ਦਾ “ਬਰੋਟਾ” ਗੀਤ ਦੀ ਸਫਲਤਾ ਤੋਂ ਬਾਅਦ, ਇੱਕ ਹੋਰ ਨਵਾਂ ਗੀਤ ਜਲਦੀ ਹੀ ਰਿਲੀਜ਼ ਕੀਤਾ ਜਾਵੇਗਾ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਇੰਸਟਾਗ੍ਰਾਮ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਕੀਤੀ ਗਈ ਹੈ, ਜਿਸ ਵਿੱਚ ਜਲਦੀ ਹੀ ਆਉਣ ਵਾਲੇ ਇੱਕ ਨਵੇਂ ਗੀਤ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਪ੍ਰਸ਼ੰਸਕਾਂ ਨੂੰ “ਬਰੋਟਾ” ਪਸੰਦ ਕਰਨ ਲਈ ਵੀ ਧੰਨਵਾਦ ਵੀ ਕੀਤਾ ਗਿਆ ਹੈ।

ਲਗਭਗ ਤਿੰਨ ਮਹੀਨੇ ਪਹਿਲਾਂ ਲਾਂਚ ਹੋਏ, “ਬਰੋਟਾ” ਨੇ ਨਵੇਂ ਰਿਕਾਰਡ ਬਣਾਏ ਹਨ। ਇਸ ਗੀਤ ਨੂੰ ਯੂਟਿਊਬ ‘ਤੇ 10 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਅਤੇ 1 ਕਰੋੜ ਤੋਂ ਵੱਧ ਲੋਕਾਂ ਨੇ ਇਸ ‘ਤੇ ਟਿੱਪਣੀਆਂ ਕੀਤੀਆਂ ਹਨ। ਟਿੱਪਣੀਆਂ ਦੇ ਮਾਮਲੇ ਵਿੱਚ ਇਹ ਗੀਤ ਦੁਨੀਆ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ।



