ਚੰਡੀਗੜ੍ਹ, 9 ਅਪ੍ਰੈਲ – ਦੇਸ਼ ਕਲਿੱਕ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ ਹੋਇਆ ਹੈ। ਸੈਸ਼ਨ ਤੋਂ ਪਹਿਲਾਂ ਇਹ ਕੈਬਨਿਟ ਮੀਟਿੰਗ ਮਹੱਤਵਪੂਰਨ ਮੰਨੀ ਜਾ ਰਹੀ ਹੈ। ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਲਈ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ।



