ਬਿਹਾਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ

ਰਾਸ਼ਟਰੀ

ਬਿਹਾਰ, 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ:

ਬਿਹਾਰ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਹੋ ਗਿਆ ਹੈ। ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸਮਰਾਟ 15 ਅਪ੍ਰੈਲ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਲੋਕ ਭਵਨ ਵਿਖੇ ਹੋਵੇਗਾ। ਇਸ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਮੋਦੀ ਸ਼ਾਮਲ ਹੋ ਸਕਦੇ ਹਨ।

ਬਿਹਾਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਕੋਈ ਭਾਜਪਾ ਮੁੱਖ ਮੰਤਰੀ ਰਾਜ ਦੀ ਅਗਵਾਈ ਕਰੇਗਾ। ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਪਹਿਲਾਂ, ਨਿਤੀਸ਼ ਕੁਮਾਰ ਨੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਬਿਹਾਰ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਉਣ ਤੋਂ ਬਾਅਦ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਬਿਹਾਰ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਸਈਦ ਅਤਾ ਹਸਨੈਨ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਵਜੋਂ ਆਪਣਾ ਅਸਤੀਫਾ ਸੌਂਪਿਆ।

ਇਸ ਮੌਕੇ ਸਮਰਾਟ ਚੌਧਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ ਹੈ, ਸਗੋਂ ਬਿਹਾਰ ਦੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕ ਪਵਿੱਤਰ ਮੌਕਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।