ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਠਿਕਾਣਿਆਂ ‘ਤੇ ED ਨੇ ਮਾਰੀ ਰੇਡ

ਪੰਜਾਬ

ਚੰਡੀਗੜ੍ਹ, 17 ਅਪ੍ਰੈਲ : ਦੇਸ਼ ਕਲਿੱਕ ਬਿਊਰੋ:

ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ। ਈਡੀ ਦੀ ਟੀਮ ਸਵੇਰੇ ਹੀ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚੀ, ਜਿੱਥੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ED ਵੱਲੋਂ ਇਕੋ ਸਮੇਂ ਕਈ ਥਾਵਾਂ ‘ਤੇ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਇਲਾਵਾ ਉਨ੍ਹਾਂ ਨਾਲ ਸੰਬੰਧਿਤ ਹੋਰ ਠਿਕਾਣਿਆਂ ‘ਤੇ ਵੀ ਛਾਪੇ ਮਾਰੇ ਗਏ ਹਨ। ED ਦੇ ਸਰੋਤਾਂ ਮੁਤਾਬਕ, ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇਕ ਪੁਰਾਣੇ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ।

ਇਹ ਗੱਲ ਵੀ ਦੱਸਣਯੋਗ ਹੈ ਕਿ ਅਜੇ ਦੋ ਦਿਨ ਪਹਿਲਾਂ ਹੋ ਆਪ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਵੀ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਜੋ ਕਿ 24 ਘੰਟੇ ਤੋਂ ਵੱਧ ਸਮਾਂ ਚੱਲੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।