ਹੁਣ ਰਿਲੀਜ਼ ਨਹੀਂ ਹੋਵੇਗੀ ‘Lawrence Of Punjab’, ਕੇਂਦਰ ਸਰਕਾਰ ਨੇ ਲਗਾਈ ਰੋਕ

ਪੰਜਾਬ ਮਨੋਰੰਜਨ

ਨਵੀਂ ਦਿੱਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਊਰੋ:

ਕੇਂਦਰ ਸਰਕਾਰ ਨੇ ਵਿਵਾਦਾਂ ‘ਚ ਘਿਰੀ ਡਾਕੂਮੈਂਟਰੀ ਸੀਰੀਜ਼ ‘ਲਾਰੇਂਸ ਆਫ਼ ਪੰਜਾਬ’ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਹੋਣੀ ਸੀ। ਪਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਰਿਲੀਜ਼ ਨਹੀਂ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਇਸ ਸੀਰੀਜ਼ ‘ਤੇ ਬੈਨ ਲਗਾਉਣ ਦੀ ਮੰਗ ਕੀਤੀ ਸੀ। ਪੁਲਿਸ ਦੇ ਨਾਲ-ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਵੀ ਇਸ ਡਾਕੂਮੈਂਟਰੀ ਨੂੰ ਲੈ ਕੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਸ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ ਚੁੱਕੀ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਇਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ।

ਲਾਰੈਂਸ ਦੇ ਪਰਿਵਾਰ ਨੇ ਵੀ ਇਸ ਸੀਰੀਜ਼ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਸੀਰੀਜ਼ ਦੀ ਸਮੱਗਰੀ, ਇਸਦੀ ਨਿਰਮਾਣ ਪ੍ਰਕਿਰਿਆ ਅਤੇ ਇਸਦੀ ਰਿਲੀਜ਼ ਦੇ ਸਮੇਂ ‘ਤੇ ਸਵਾਲ ਉਠਾਏ। ਪਰਿਵਾਰ ਨੇ ਕਿਹਾ ਕਿ ਇਹ ਸੀਰੀਜ਼ ਪੰਜਾਬ ਦੀ ਸ਼ਾਨਦਾਰ ਸੱਭਿਆਚਾਰ ਦਾ ਵੀ ਅਪਮਾਨ ਕਰਦੀ ਹੈ। ਵੈੱਬ ਸੀਰੀਜ਼ ਦੇ ਨਿਰਮਾਣ ਲਈ ਪਰਿਵਾਰ ਜਾਂ ਸਰਕਾਰ ਤੋਂ ਇਜਾਜ਼ਤ ਵੀ ਨਹੀਂ ਲਈ ਗਈ ਸੀ। ਇਸ ਮਾਮਲੇ ਵਿੱਚ ਫਿਲਮ ਦੇ ਨਿਰਮਾਤਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।