4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਪੰਜਾਬ
  • ਮੰਡੀਆਂ ਵਿੱਚ 87.89 ਲੱਖ ਮੀਟਰਕ ਟਨ ਆਮਦ ਵਿੱਚੋਂ 83.94 ਲੱਖ ਮੀਟਰਕ ਟਨ ਕਣਕ ਦੀ ਕੀਤੀ ਗਈ ਖਰੀਦ
  • ਕਣਕ ਦੀ ਚੁਕਾਈ ਪੂਰੇ ਜ਼ੋਰਾਂ ‘ਤੇ

ਚੰਡੀਗੜ੍ਹ, 25 ਅਪ੍ਰੈਲ: ਦੇਸ਼ ਕਲਿੱਕ ਬਿਊਰੋ:

ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ।

ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ।

ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼ਪੁਰ 595924.35 ਮੀਟਰਕ ਟਨ ਕਣਕ ਦੀ ਖਰੀਦ ਨਾਲ ਤੀਜੇ ਸਥਾਨ ‘ਤੇ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਦੂਰਦਰਸ਼ੀ ਅਗਵਾਈ ਹੇਠ, ਵਿਭਾਗ ਵੱਲੋਂ 122 ਲੱਖ ਮੀਟਰਕ ਟਨ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਾਲ-ਨਾਲ ਮੰਡੀਆਂ ਵਿੱਚ ਸਫਾਈ ਅਤੇ ਸਾਫ਼ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।