ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ

ਪੰਜਾਬ

ਜਲੰਧਰ, 26 ਅਪ੍ਰੈਲ: ਦੇਸ਼ ਕਲਿੱਕ ਬਿਊਰੋ:

ਪੰਜਾਬ ਸਰਕਾਰ ਨੇ ਸਾਬਕਾ ਕ੍ਰਿਕਟਰ ਤੇ ਸੰਸਦ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਹੈ। ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਹਨ। ਇਹ ਫੈਸਲਾ ਉਸ ਸਮੇਂ ਆਇਆ ਹੈ, ਜਦੋਂ ਹਰਭਜਨ ਸਿੰਘ ਦੇ ਆਮ ਆਦਮੀ ਪਾਰਟੀ ਤੋਂ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹਰਭਜਨ ਸਿੰਘ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਪੰਜਾਬ ਸਰਕਾਰ ਨੇ ਨੌਂ ਤੋਂ ਦਸ ਸੁਰੱਖਿਆ ਕਰਮਚਾਰੀ ਅਤੇ ਇਕ ਸਰਕਾਰੀ ਕਾਰ ਵਾਪਸ ਲੈ ਲਈ ਸੀ।

ਭਾਵੇਂ ਹਰਭਜਨ ਸਿੰਘ ਨੇ ਅਜੇ ਤੱਕ ‘ਆਪ’ ਛੱਡਣ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ, ਪਰ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਉਹ ਵੀ ਉਨ੍ਹਾਂ ਦੇ ਨਾਲ ਹੈ। ਹਰਭਜਨ ਸਿੰਘ ਤੋਂ ਪਹਿਲਾਂ, ‘ਆਪ’ ਸਰਕਾਰ ਨੇ ਵੀ ਰਾਘਵ ਚੱਢਾ ਦੀ Z+ ਸੁਰੱਖਿਆ ਰੱਦ ਕਰ ਦਿੱਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।