ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ਸਿਹਤ ਮੰਤਰੀ

ਚੰਡੀਗੜ੍ਹ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ ਸਿਹਤ ਸੰਭਾਲ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਵਜੋਂ ਉਭਰੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ ਪ੍ਰਤੀ ਪਰਿਵਾਰ ਸਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਕਵਰੇਜ ਪ੍ਰਦਾਨ ਕੀਤਾ ਜਾਂਦਾ ਹੈ। ਯੋਜਨਾ ਦੇ ਸ਼ੁਰੂ […]

Continue Reading

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) […]

Continue Reading

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ – SGPC ਪ੍ਰਧਾਨ

ਅੰਮ੍ਰਿਤਸਰ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ […]

Continue Reading

CBSE ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ

ਨਵੀਂ ਦਿੱਲੀ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅੱਜ ਦਸਵੀਂ ਜਮਾਤ ਦੀ ਮੁੱਖ ਪ੍ਰੀਖਿਆ 2025-26 ਦੇ ਨਤੀਜੇ ਐਲਾਨ ਦਿੱਤੇ। ਇਸ ਸਾਲ ਕੁੱਲ ਪਾਸ ਪ੍ਰਤੀਸ਼ਤਤਾ 93.70% ਰਹੀ ਹੈ, ਜੋ ਪਿਛਲੇ ਸਾਲ (93.66%) ਨਾਲੋਂ 0.04% ਦਾ ਸੁਧਾਰ ਹੈ। ਬੋਰਡ ਨੇ ਉੱਤਰ ਪੱਤਰੀਆਂ ਦਾ ਮੁਲਾਂਕਣ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ, ਨਤੀਜੇ ਆਮ ਨਾਲੋਂ […]

Continue Reading

ਵਿਸਾਖੀ ਦੇਖ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਨਾਲ ਵਾਪਰਿਆ ਹਾਦਸਾ: 8 ਦੀ ਮੌਤ

ਫਤਿਹਗੜ੍ਹ ਸਾਹਿਬ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਫਤਿਹਗੜ੍ਹ ਸਾਹਿਬ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਆ ਰਹੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ, ਜਿਸ ਕਾਰਨ ਬੱਸ ‘ਚ ਕਰੰਟ ਆ ਗਿਆ। ਇਸ ਹਾਦਸੇ ਵਿੱਚ ਅੱਠ ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਭਰਾ ਵੀ ਸ਼ਾਮਲ ਸਨ। 21 […]

Continue Reading

ED ਨੇ ਆਪ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਕੀਤੀ ਰੇਡ

ਚੰਡੀਗੜ੍ਹ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਨੌਂ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਦਿੱਲੀ ਤੋਂ ਈਡੀ ਦੀਆਂ ਟੀਮਾਂ ਅੱਜ ਸਵੇਰੇ 7:30 ਵਜੇ ਜਲੰਧਰ ਸਥਿਤ ਉਨ੍ਹਾਂ ਦੇ ਘਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਅਤੇ ਗੁਰੂਗ੍ਰਾਮ ਦੇ ਹੋਰ ਟਿਕਾਣਿਆਂ ‘ਤੇ […]

Continue Reading

ਸਮਰਾਟ ਚੌਧਰੀ ਬਣੇ ਬਿਹਾਰ ਦੇ 24ਵੇਂ ਮੁੱਖ ਮੰਤਰੀ

ਬਿਹਾਰ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸਮਰਾਟ ਚੌਧਰੀ ਬਿਹਾਰ ਦੇ 24ਵੇਂ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੂੰ ਰਾਜਪਾਲ ਸਈਦ ਅਤਾ ਹਸਨੈਨ ਨੇ ਸਵੇਰੇ 11 ਵਜੇ ਲੋਕ ਭਵਨ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਬਿਹਾਰ ਦੀ ਨਵੀਂ ਸਰਕਾਰ ਵਿੱਚ ਜੇਡੀਯੂ ਤੋਂ ਵਿਜੇ ਚੌਧਰੀ ਅਤੇ ਬਿਜੇਂਦਰ ਯਾਦਵ ਨੇ ਵੀ ਸਹੁੰ ਚੁੱਕੀ। ਦੋਵਾਂ ਨੂੰ ਉਪ ਮੁੱਖ ਮੰਤਰੀ […]

Continue Reading

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: CM ਮਾਨ

ਆਦਮਪੁਰ (ਜਲੰਧਰ), 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ

ਚੰਡੀਗੜ੍ਹ, 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਨਜ਼ਰਬੰਦੀ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ […]

Continue Reading

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਕਾਬੂ; 6 ਪਿਸਤੌਲ ਬਰਾਮਦ

— ਸਰਹੱਦ ਪਾਰੋਂ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰ ਭੇਜੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ […]

Continue Reading