PSEB ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਹਰਲੀਨ ਸ਼ਰਮਾ ਅੱਵਲ

Punjab ਸਿੱਖਿਆ \ ਤਕਨਾਲੋਜੀ ਪੰਜਾਬ


ਮੋਹਾਲੀ: 11 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਸਵਤੀ ਸੀਨੀਅਰ ਸਕੂਲ ਜੈਤੋ (ਫਰੀਦਕੋਟ) ਦੀ ਹਰਲੀਨ ਸ਼ਰਮਾ 650 ਵਿੱਚੋਂ 646 ਅੰਕ ਲੈ ਕੇ ਪੰਜਾਬ ਭਰ ਵਿੱਚੋਂ ਅੱਵਲ ਰਹੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਪੜ ਦਾ ਵਿਦਿਆਰਥੀ ਮਨੀ ਮਹੇਸ਼ ਸ਼ਰਮਾ 645 ਅੰਕ ਲੈ ਕੇ ਦੂਜੇ ਸਥਾਨ ‘ਤੇ ਰਿਹਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੀ ਵਿਦਿਆਰਥਣ ਰੀਆ ਰਾਣੀ ਨੇ ਵੀ 645 ਅੰਕ ਪ੍ਰਾਪਤ ਕੀਤੇ ਅਤੇ ਤੀਜੇ ਸਥਾਨ ‘ਤੇ ਰਹੀ। ਕੁੱਲ 272 ਵਿਦਿਆਰਥੀ ਮੈਰਿਟ ਲਿਸਟ ਵਿੱਚ ਆਏ ਹਨ। ਲੁਧਿਆਣਾ ਜ਼ਿਲ੍ਹਾ ਮੈਰਿਟ ਸੂਚੀ ਵਿੱਚ ਮੋਹਰੀ ਰਿਹਾ ਹੈ।ਵਿਦਿਅਰਥੀ ਆਪਣਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ‘ਤੇ ਦੇਖ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।