‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਪੰਜਾਬ

ਚੰਡੀਗੜ੍ਹ, 12 ਮਈ:

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਈ, ਪਰ ਰੋੜਾ ਨੂੰ ਕੋਈ ਰਾਹਤ ਨਹੀਂ ਮਿਲੀ। ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ।

ਦੱਸ ਦਈਏ ਕਿ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਈਡੀ ਨੇ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ‘ਤੇ ਛਾਪਾ ਮਾਰਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸੇ ਸ਼ਾਮ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਨੂੰ ਦੇਰ ਰਾਤ ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਪੀਐਮਐਲਏ (ਮਨੀ ਲਾਂਡਰਿੰਗ ਰੋਕਥਾਮ ਐਕਟ) ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਰੋੜਾ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।

ਇਸ ਦੌਰਾਨ ਹੀ ਅਰੋੜਾ ਵੱਲੋਂ ਅੱਜ ਈਡੀ ਦੀ ਗ੍ਰਿਫਤਾਰੀ ਅਤੇ ਰਿਮਾਂਡ ਖਿਲਾਫ ਇੱਕ ਪਟੀਸ਼ਨ ਦਰਜਕੀਤੀ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।