Big Breaking- ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ; ਪੜ੍ਹੋ ਕੀ ਕਿਹਾ?

ਪੰਜਾਬ
  • ਸੀਬੀਆਈ ਦੀ ਚੱਲ ਰਹੀ ਜਾਂਚ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੂਰਨ ਸਹਿਯੋਗ ਦੇਣ ਦਾ ਐਲਾਨ

ਚੰਡੀਗੜ੍ਹ, 12 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ CBI ਨੇ ਇੱਕ ਨਿੱਜੀ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਇਸ ਵੇਲੇ ਸਰਗਰਮੀ ਨਾਲ ਚੱਲ ਰਹੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਬਿਊਰੋ ਨਾਲ ਸਬੰਧਿਤ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਨਾਮ ਸਾਹਮਣੇ ਆਉਂਦਾ ਹੈ, ਤਾਂ ਵਿਜੀਲੈਂਸ ਬਿਊਰੋ ਸੀਬੀਆਈ ਨੂੰ ਹਰ ਪੱਖੋਂ ਪੂਰਨ ਸਹਿਯੋਗ ਦੇਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਵਿਭਾਗ ਕਾਨੂੰਨ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਨਹੀਂ ਬਣੇਗਾ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।