Punjab Breaking: ਸੀਨੀਅਰ BJP ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ

ਪੰਜਾਬ

ਚੰਡੀਗੜ੍ਹ/ਫਾਜ਼ਿਲਕਾ, 12 ਮਈ 2026: ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ (BJP) ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਅਨਿਲ ਕੁਮਾਰ ਸੇਠੀ ਨੂੰ ਰਸਮੀ ਤੌਰ ‘ਤੇ ਪਾਰਟੀ ਦਾ ਸਿਰੋਪਾ ਪਾ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀਆਂ ਦੇ ਇਮਾਨਦਾਰ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਅਨਿਲ ਸੇਠੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਫਾਜ਼ਿਲਕਾ ਇਲਾਕੇ ਵਿੱਚ ਪਾਰਟੀ ਦੇ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਵਿਜ਼ਨ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।