ਚੇਨਈ 14 ਮਈ 2026 – ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਤਾਮਿਲਨਾਡੂ ਸਰਕਾਰ ਨੇ ਸਰਕਾਰੀ ਕਰਮਚਾਰੀਆਂ, ਅਧਿਆਪਕਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਵਿੱਚ 2 ਫ਼ੀਸਦੀ ਵਾਧੇ ਦਾ ਐਲਾਨ ਕਰ ਦਿੱਤਾ ਹੈ। ਇਹ ਵਧਿਆ ਹੋਇਆ ਭੱਤਾ ਜਨਵਰੀ 2026 ਤੋਂ ਪ੍ਰਭਾਵਸ਼ਾਲੀ ਮੰਨਿਆ ਜਾਵੇਗਾ। ਇਸ ਵਾਧੇ ਤੋਂ ਬਾਅਦ ਹੁਣ ਮੁਲਾਜ਼ਮਾਂ ਦਾ ਕੁੱਲ ਡੀਏ ਵਧ ਕੇ 60 ਫ਼ੀਸਦੀ ਹੋ ਜਾਵੇਗਾ।
ਤਾਮਿਲਨਾਡੂ ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਲਾਭ ਸੂਬੇ ਦੇ ਲਗਭਗ 16 ਲੱਖ ਸਰਕਾਰੀ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ। ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਡੀਏ ਵਧਣ ਨਾਲ ਮੁਲਾਜ਼ਮਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।
ਖ਼ਾਸ ਗੱਲ ਇਹ ਹੈ ਕਿ ਜਨਵਰੀ 2026 ਤੋਂ ਲੈ ਕੇ ਹੁਣ ਤੱਕ ਦਾ ਬਕਾਇਆ (Arrears) ਵੀ ਮੁਲਾਜ਼ਮਾਂ ਦੇ ਖਾਤੇ ਵਿੱਚ ਤਨਖ਼ਾਹ ਦੇ ਨਾਲ ਜਮ੍ਹਾ ਕਰਵਾਇਆ ਜਾਵੇਗਾ।



