ਚੰਡੀਗੜ੍ਹ, 16 ਮਈ: ਦੇਸ਼ ਵਿੱਚ ਹੋਣ ਵਾਲੀ ਜਨਗਣਨਾ 2026 ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਜਨਗਣਨਾ ਦੇ ਕੰਮ ਲਈ ਲੋੜੀਂਦਾ ਸਟਾਫ਼ ਅਤੇ ਡਾਟਾ ਸਮੇਂ ਸਿਰ ਉਪਲਬਧ ਕਰਵਾਇਆ ਜਾਵੇ। ਸਰਕਾਰ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਨਗਣਨਾ ਨਾਲ ਜੁੜੇ ਕੰਮ ਨੂੰ ਤਰਜੀਹ ਦਿੱਤੀ ਜਾਵੇ ਅਤੇ ਡਿਊਟੀ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੰਜਾਬ ਰਾਜ ਵਿਚ ਜਨਗਣਨਾ 2027 ਦਾ ਪਹਿਲਾਂ ਫੇਸ ਜੋ ਕਿ ਮਿਤੀ:15 ਮਈ 2026 ਤੋਂ 13 ਜੂਨ 2026 ਤੱਕ ਹੋਣਾ ਨਿਸ਼ਚਿਤ ਹੋਇਆ ਹੈ। ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਇਸ ਕੰਮ ਨੂੰ ਕਰਨ ਲਈ ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ ਗਈਆ ਹਨ। ਇਹ ਕੰਮ ਬਹੁਤ ਹੀ ਮਹੱਤਵਪੂਰਣ ਹੈ ਅਤੇ ਇਸ ਨੂੰ ਸਮਾਂ/ਮਿਤੀਬੰਧ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ। ਭਾਰਤ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਪੰਜਾਬ ਵਿੱਚ ਹੀਟ ਵੇਵ ਨੂੰ ਮੁੱਖ ਰੱਖਦਿਆ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਨਗਣਨਾ 2027 ਦਾ ਪਹਿਲਾਂ ਫੇਸ ਮਿਤੀਬੰਧ ਤਰੀਕੇ ਨਾਲ ਮੁਕੰਮਲ ਕਰਵਾਇਆ ਜਾਵੇ।
ਉਪਰੋਕਤ ਅਨੁਸਾਰ ਆਪ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਆਪਣੇ ਵਿਭਾਗ ਅਧੀਨ ਆਉਂਦੇ ਸਮੂਹ ਕਰਮਚਾਰੀਆਂ/ਅਧਿਕਾਰੀਆਂ ਨੂੰ ਐਡਵਾਇਜਰੀ ਜਾਰੀ ਕੀਤੀ ਜਾਵੇ ਕਿ ਪੰਜਾਬ ਵਿੱਚ ਹੀਟ ਵੇਵ ਨੂੰ ਮੁੱਖ ਰੱਖਦੇ ਹੋਏ ਸੈਸਜ਼ 2027 ਦੇ ਕੰਮ ਨੂੰ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 4 ਵਜੇ ਤੋਂ ਬਾਅਦ ਹੀ ਕਰਵਾਇਆ ਜਾਵੇ ਅਤੇ ਸੈਸਜ਼ ਸਬੰਧੀ, ਜਿਹਨਾਂ ਕਰਮਚਾਰੀਆਂ/ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਉਹਨਾਂ ਤੋਂ ਰੋਜ਼ਾਨਾ ਇਸ ਕੰਮ ਦੀ ਪ੍ਰੋਗਰੈਸ ਪ੍ਰਾਪਤ ਕੀਤੀ ਜਾਵੇ ਤਾਂ ਜੋ ਇਸ ਮਹੱਤਵਪੂਰਣ ਕੰਮ ਨੂੰ ਦਿੱਤੀ ਸਮਾਂ ਸਾਰਣੀ ਅਨੁਸਾਰ ਸਮੇਂ ਸਿਰ ਨੇਪਰੇ ਚਾੜਿਆ ਜਾ ਸਕੇ। ਅਧਿਕਾਰੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਹੋਰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਸਕਦੇ ਹਨ।





