ਚੰਡੀਗੜ੍ਹ, 16 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਕੌਮ ਦੇ ਨਿਰਮਾਤਾ’ ਕਹੇ ਜਾਣ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ। ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਵਿੱਚ ਪੜ੍ਹਾਉਣ ਦੇ ਨਵੇਂ ਤਰੀਕਿਆਂ, ਆਧੁਨਿਕ ਸਾਧਨਾਂ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਦੀ ਟ੍ਰੇਨਿੰਗ ਲੈਣਗੇ।
ਸੀਐਮ ਮਾਨ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ ਬੈਚਾਂ ਦੀ ਟ੍ਰੇਨਿੰਗ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਸਰਵੇ ਵਿੱਚ ਪੰਜਾਬ ਨੇ ਕੇਰਲਾ, ਮਹਾਰਾਸ਼ਟਰ ਅਤੇ ਹਰਿਆਣਾ ਵਰਗੇ ਰਾਜਾਂ ਨੂੰ ਪਛਾੜ ਕੇ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਦੇ 99% ਸਕੂਲਾਂ ਵਿੱਚ ਕੰਪੂਟਰ ਅਤੇ 99.9% ਸਕੂਲਾਂ ਵਿੱਚ ਬਿਜਲੀ ਦੀ ਸਹੂਲਤ ਉਪਲਬਧ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ, ਸਕੂਲਾਂ ਵਿੱਚ ‘ਕੈਂਪਸ ਮੈਨੇਜਰ’ ਤਾਇਨਾਤ ਕੀਤੇ ਗਏ ਹਨ ਤਾਂ ਜੋ ਅਧਿਆਪਕਾਂ ਦਾ ਧਿਆਨ ਗ਼ੈਰ-ਖੇਤੀ ਕੰਮਾਂ ਤੋਂ ਹਟ ਕੇ ਸਿਰਫ਼ ਬੱਚਿਆਂ ਨੂੰ ਪੜ੍ਹਾਉਣ ‘ਤੇ ਰਹੇ। ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਧਾਈ ਦਿੱਤੀ।



