Holiday News: ਪੰਜਾਬ ‘ਚ 26 ਮਈ ਦੀ ਹੋਵੇ ਛੁੱਟੀ!

ਪੰਜਾਬ

ਮੋਹਾਲੀ- ਪੰਜਾਬ ਭਾਜਪਾ ਦੇ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਅਤੇ ਲੇਬਰ ਵਿਭਾਗ ਨੂੰ ਇੱਕ ਅਹਿਮ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਮਈ ਨੂੰ ਮੋਹਾਲੀ ਵਿੱਚ ਮਿਊਂਸੀਪਲ (ਨਗਰ ਨਿਗਮ) ਚੋਣਾਂ ਹੋਣ ਜਾ ਰਹੀਆਂ ਹਨ, ਜੋ ਕਿ ਲੋਕਤੰਤਰ ਦਾ ਇੱਕ ਬਹੁਤ ਹੀ ਮਹੱਤਵਪੂਰਨ ਹਿੱਸਾ ਹਨ।

ਇਹ ਚੋਣਾਂ ਸਥਾਨਕ ਸਰਕਾਰ ਅਤੇ ਲੋਕਲ ਬਾਡੀ ਪ੍ਰਣਾਲੀ ਨੂੰ ਮਜ਼ਬੂਤ ਕਰਦੀਆਂ ਹਨ, ਜਿਸ ਵਿੱਚ ਹਰ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਵਰਮਾ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ 26 ਮਈ ਨੂੰ ਮੰਗਲਵਾਰ ਹੈ, ਜੋ ਕਿ ਇੱਕ ਆਮ ਵਰਕਿੰਗ ਦਿਨ ਹੈ।

ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਇੰਸਟੀਚਿਊਸ਼ਨ, ਆਈ.ਟੀ. ਕੰਪਨੀਆਂ, ਫੈਕਟਰੀਆਂ ਅਤੇ ਨਿੱਜੀ ਹਸਪਤਾਲ ਹਨ, ਜਿੱਥੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਛੁੱਟੀ ਨਾ ਮਿਲਣ ਦੀ ਸੰਭਾਵਨਾ ਬਣ ਰਹੀ ਹੈ।

ਜੇਕਰ ਅਜਿਹਾ ਹੁੰਦਾ ਹੈ ਤਾਂ ਕਈ ਲੋਕ ਆਪਣੇ ਵੋਟ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਤੁਰੰਤ ਹੁਕਮ ਜਾਰੀ ਕਰੇ ਤਾਂ ਜੋ 26 ਮਈ ਨੂੰ ਵੋਟਿੰਗ ਵਾਲੇ ਦਿਨ ਮੋਹਾਲੀ ਦੇ ਸਮੂਹ ਨਿੱਜੀ ਅਦਾਰਿਆਂ, ਕੰਪਨੀਆਂ ਅਤੇ ਹਸਪਤਾਲਾਂ ਦੇ ਮੁਲਾਜ਼ਮਾਂ ਨੂੰ ਲਾਜ਼ਮੀ ਤੌਰ ‘ਤੇ (Paid Holiday) ਛੁੱਟੀ ਦਿੱਤੀ ਜਾਵੇ ਤਾਂ ਜੋ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਸਭ ਦੀ ਭਾਗੀਦਾਰੀ ਯਕੀਨੀ ਬਣ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।