ਵੱਡੀ ਖ਼ਬਰ: ED ਵੱਲੋਂ ਇੱਕ ਹੋਰ AAP ਲੀਡਰ ਗ੍ਰਿਫ਼ਤਾਰ !

ਪੰਜਾਬ

ਨਵੀਂ ਦਿੱਲੀ, 19 ਮਈ 2026- ਆਮ ਆਦਮੀ ਪਾਰਟੀ ਦੇ ਗੋਆ ਵਿੱਚ ਸਹਿ-ਇੰਚਾਰਜ ਦੀਪਕ ਸਿੰਗਲਾ ਨੂੰ ED ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੀਪਕ ਸਿੰਗਲਾ ਨੂੰ ਇਸ ਲਈ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਕਿ ਉਸ ਨੇ ਕੋਈ ਗ਼ਲਤ ਕੰਮ ਕੀਤਾ ਹੈ, ਸਗੋਂ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਬੀਜੇਪੀ ਦੇ ਖ਼ਿਲਾਫ਼ ਕੰਮ ਕਰ ਰਿਹਾ ਸੀ ਅਤੇ ਉਸ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ। ਦੀਪਕ ਸਿੰਗਲਾ ਬਹਾਦਰ ਹੈ ਅਤੇ ਦੇਸ਼ ਲਈ ਲੜ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਬਾਰੇ ਕਿਹਾ ਕਿ ਸੰਜੀਵ ਅਰੋੜਾ ਬਹੁਤ ਬਹਾਦਰ ਅਤੇ ਦੇਸ਼ ਭਗਤ ਹਨ। ਪੂਰੇ ਪੰਜਾਬ ਨੂੰ ਉਨ੍ਹਾਂ ‘ਤੇ ਮਾਣ ਹੈ। ਦੂਜੇ ਪਾਸੇ, ‘ਆਪ’ ਗੋਆ ਇੰਚਾਰਜ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਨੀਟ ਦਾ ਪੇਪਰ ਲੀਕ ਹੋ ਰਿਹਾ ਹੈ, ਪੈਟਰੋਲ-ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਰੋਜ਼ ਵਧ ਰਹੀਆਂ ਹਨ, ਰੁਪਿਆ ਡਾਲਰ ਦੇ ਮੁਕਾਬਲੇ ਡਿੱਗਦਾ ਜਾ ਰਿਹਾ ਹੈ।

ਪਰ ਮੋਦੀ ਜੀ ਕੋਲ ਸਿਰਫ਼ ਇੱਕ ਹੀ ਕੰਮ ਹੈ – ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਝੂਠੇ ਕੇਸ ਪਾਉਣਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ। ਸੋਮਵਾਰ ਨੂੰ ਈਡੀ ਨੇ ਆਪ ਨੇਤਾ ਦੀਪਕ ਸਿੰਗਲਾ ਨੂੰ ਗ੍ਰਿਫਤਾਰ ਕੀਤਾ ਹੈ, ਕਿਉਂਕਿ ਉਹ ਗੋਆ ਵਿੱਚ ਬੀਜੇਪੀ ਖਿਲਾਫ ਲੜਨ ਵਾਲਾ ਇੱਕ ਸੰਗਠਨ ਤਿਆਰ ਕਰ ਰਹੇ ਸਨ। ਮੇਰਾ ਮੋਦੀ ਜੀ ਨੂੰ ਕਹਿਣਾ ਹੈ ਕਿ ਤੁਸੀਂ ਚਾਹੇ ਸਾਡੀ ਪਾਰਟੀ ਦੇ ਕਿੰਨੇ ਵੀ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਵੋ, ਅਸੀਂ ਦੇਸ਼ ਦੇ ਹਿੱਤ ਲਈ ਕੰਮ ਕਰਦੇ ਰਹਾਂਗੇ।

ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਗੋਆ ਇੰਚਾਰਜ ਆਤਿਸ਼ੀ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਭਾਜਪਾ ਦੀ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਈਡੀ ਦੀ ਵਰਤੋਂ ਤ੍ਰਿਣਮੂਲ ਕਾਂਗਰਸ ਖ਼ਿਲਾਫ਼ ਕੀਤੀ ਸੀ। ਚੋਣ ਲੜਾਉਣ ਵਾਲੀ ਏਜੰਸੀ ‘ਆਈ-ਪੈਕ’ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਅਤੇ ਚੋਣਾਂ ਤੋਂ ਠੀਕ ਪਹਿਲਾਂ ਤ੍ਰਿਣਮੂਲ ਕਾਂਗਰਸ ਦਾ ਸਾਰਾ ਡਾਟਾ ਈਡੀ ਰਾਹੀਂ ਚੋਰੀ ਕਰ ਲਿਆ ਗਿਆ। ਜਿਵੇਂ ਹੀ ਚੋਣਾਂ ਖਤਮ ਹੋਈਆਂ, ਉਵੇਂ ਹੀ ਉਨ੍ਹਾਂ ਸਾਰੇ ਲੋਕਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।