ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀਆ ਨੂੰ ਦਿੱਤੇ ਠੋਕਵੇਂ ਜੁਆਬ

ਪੰਜਾਬ
  • ਅਕਾਲੀ —ਕਾਂਗਰਸ ਪਾਰਟੀਆ ਰਲ ਕੇ ਕਰ ਰਹੀਆਂ ਹਨ ਮਾਹੌਲ ਖਰਾਬ

ਮਲੋਟ 19 ਮਈ: ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਗਰ ਪਾਲਕਾ ਅਤੇ ਨਗਰ ਨਿਗਮ ਦੀਆਂ ਚੋਣਾ ਅਮਨ—ਅਮਾਨ ਨਾਲ ਨੇਪਰੇ ਚਾੜੇਗੀ, ਇਸ ਤੋਂ ਪਹਿਲਾਂ ਪੰਜਾਬ ਵਿੱਚ ਪੰਚਾਇਤੀ ਚੋਣਾ ਅਤੇ ਜਿ਼ਲ੍ਹਾ ਪ੍ਰੀਸ਼ਦ ਦੀਆਂ ਚੋਣਾ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਹੈ।ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਖੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕਰਦਿਆਂ ਕੀਤਾ।

ਉਹਨਾਂ ਦੱਸਿਆ ਕਿ ਬੀਤੇ ਦਿਨ ਨਗਰ ਕੌਸਲ ਮਲੋਟ ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਸਬੰਧਿਤ ਆਰ.ਓ. ਵਲੋਂ ਇਤਰਾਜ ਲਗਾ ਕੇ ਜੋ ਫਾਰਮ ਰੱਦ ਕੀਤੇ ਗਏ ਹਨ ਅਤੇ ਇਸ ਦਾ ਆਮ ਆਦਮੀ ਪਾਰਟੀ ਦਾ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਇਸ ਸਬੰਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਜੋ ਦੋਸ਼ ਸਰਕਾਰ ਦੇ ਵਿਰੁੱਧ ਧੱਕੇਸ਼ਾਹੀ ਅਤੇ ਕਾਗਜ ਰੱਦ ਕਰਨ ਦੇ ਲਗਾਏ ਗਏ ਹਨ, ਇਹ ਬਿਲਕੁਲ ਝੂਠੇ ਤੇ ਬੇਬੁਨਿਆਦ ਹਨ।
ਉਹਨਾਂ ਦੱਸਿਆ ਕਿ ਉਹਨਾਂ ਦੀ ਪਾਰਟੀ ਵਲੋਂ ਪੰਜਾਬ ਵਿੱਚ ਨਗਰ ਪਾਲਕਾ ਅਤੇ ਨਗਰ ਨਿਗਮ ਦੀ ਚੋਣਾ ਪੂਰਾ ਅਮਨ—ਅਮਾਨ ਨਾਲ ਕਰਵਾਈਆਂ ਜਾਣਗੀਆਂ ਅਤੇ ਕਿਸੇ ਕਿਸਮ ਕਿਸੇ ਵੀ ਪਾਰਟੀ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ।

ਉਹਨਾਂ ਦੱਸਿਆ ਕਿ ਵਿਰੋਧੀ ਪਾਰਟੀਆਂ ਵਲੋਂ ਭਾਈਚਾਰਕ ਸਾਂਝ ਨੂੰ ਖਤਮ ਕਰਨ ਲਈ ਕੋਝੀਆਂ ਚਾਲਾ ਚਲੀਆ ਜਾ ਰਹੀਆ ਹਨ, ਬੀਤੇ ਦਿਨੀ ਜੋ ਵਿਰੋਧੀ ਪਾਰਟੀ ਕਾਂਗਰਸ ਵਲੋਂ ਗੁੰਡਾਗਰਦੀ ਵਾਲਾ ਮਾਹੌਲ ਬਣਾਇਆ ਗਿਆ ਸੀ, ਇਹ ਬਹੁਤ ਨਿੰਦਨਯੋਗ ਹੈ। ਉਹਨਾਂ ਵਿਰੋਧੀ ਪਾਰਟੀਆਂ ਨੂੰ ਠੋਕਵਾ ਜਵਾਬ ਦਿੰਦਿਆ ਕਿਹਾ ਕਿ ਕਿਸੇ ਨੂੰ ਕਿਸੇ ਵੀ ਕੀਮਤ ਤੇ ਚੋਣਾ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।