ਚੰਡੀਗੜ੍ਹ, 21 ਮਈ: ਪੰਜਾਬ ਸਰਕਾਰ ਕੱਲ੍ਹ ਤੋਂ ਕੁੱਤਿਆਂ ਨੂੰ ਮਾਰਨ ਦੀ ਇੱਕ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ
ਇਸ ਦੀ ਜਾਣਕਾਰੀ ਸੋਸ਼ਲ ਮੀਡੀਆਂ ਅਕਾਊਂਟ ‘X’ ‘ਤੇ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, “ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਕੱਲ ਤੋਂ ਸ਼ੁਰੂ ਕਰੇਗੀ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ..ਧੰਨਵਾਦ ਸੁਪਰੀਮ ਕੋਰਟ…”



