ਪਠਾਨਕੋਟ: ਪਠਾਨਕੋਟ ਦੇ ਭੋਆ ਇਲਾਕੇ ਵਿੱਚ ਇੱਕ ਕਰਿਆਨੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀ ਕੋਸ਼ਿਸ਼ ਦੌਰਾਨ ਪਿਓ-ਪੁੱਤ ਦੀ ਮੌਤ ਹੋ ਗਈ।
ਚਸ਼ਮਦੀਦਾਂ ਨੇ ਦੱਸਿਆ ਕਿ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਦੁਕਾਨ ਨੂੰ ਅੱਗ ਲੱਗ ਗਈ। ਜਿਵੇਂ ਹੀ ਉਨ੍ਹਾਂ ਨੇ ਦੁਕਾਨ ਮਾਲਕ ਅਤੇ ਉਸ ਦੇ ਪੁੱਤਰ ਨਾਲ ਮਿਲ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਤਾਂ ਸਾਰੇ ਅੱਗ ਦੀ ਲਪੇਟ ਵਿੱਚ ਆ ਗਏ। ਪਿਓ-ਪੁੱਤ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦੀ ਛੱਤ ‘ਤੇ ਲੱਗੇ ਮੌਂਟੀ ਦਾ ਗੇਟ ਨਾ ਖੁੱਲ੍ਹਣ ਕਾਰਨ ਅੱਗ ਲੱਗੀ। ਮ੍ਰਿਤਕਾਂ ਦੀ ਪਛਾਣ ਦੁਕਾਨ ਮਾਲਕ ਸ਼ਾਮ ਸ਼ਰਮਾ ਅਤੇ ਉਸ ਦੇ ਪੁੱਤਰ ਦੀਕਸ਼ੂ ਵਜੋਂ ਹੋਈ ਹੈ।



