ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ

Punjab ਪੰਜਾਬ

ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ

ਹੁਣ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

Mohali, 25 ਮਈ 2026 : ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ।

ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।