ਵਾਰਡ ਨੰਬਰ 34 ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਬੂਥ ਤੇ ਪਹੁੰਚੇ MLA ਕੁਲਵੰਤ ਸਿੰਘ

ਪੰਜਾਬ

ਮੋਹਾਲੀ: ਵਾਰਡ ਨੰਬਰ 34 ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਬੂਥ ‘ਤੇ ਪਹੁੰਚੇ MLA ਕੁਲਵੰਤ ਸਿੰਘ। ਇਸ ਮੌਕੇ MLA ਨੇ ਚੋਣਾਂ ਦੌਰਾਨ ਬੂਥ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਨਾਗਰਿਕ ਨੂੰ ਆਪਣੇ ਇਸ ਸੰਵਿਧਾਨਕ ਹੱਕ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਲੋਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਅਤੇ ਭਵਿੱਖ ਲਈ ਯੋਗ ਪ੍ਰਤੀਨਿਧ ਚੁਣਨ ਦਾ ਮੌਕਾ ਦਿੰਦੀਆਂ ਹਨ।

ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਤਾਂ ਜੋ ਮਜ਼ਬੂਤ ਅਤੇ ਜ਼ਿੰਮੇਵਾਰ ਲੋਕਤੰਤਰ ਦੀ ਸਥਾਪਨਾ ਹੋ ਸਕੇ।

ਦੱਸ ਦਈਏ ਕਿ ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ (ਮੋਹਾਲੀ) ਨੇ ਅੱਜ ਆਪਣੇ ਪੁੱਤਰ ਸਰਬਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਸਮੇਤ ਨਗਰ ਨਿਗਮ ਮੋਹਾਲੀ ਚੋਣਾਂ ਲਈ ਵਾਰਡ ਨੰਬਰ 42 ਵਿੱਚ ਆਪਣਾ ਵੋਟ ਵੀ ਪਾਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।