SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ, SSP ਮੁਕਤਸਰ ਨੂੰ ਕੀਤਾ ਤਲਬ

ਪੰਜਾਬ

ਚੰਡੀਗੜ੍ਹ, 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।

ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਆਡੀਓ ਕਲਿੱਪ, ਜਿਸ ਵਿੱਚ “ਇੱਕ ਹਜ਼ਾਰ ਦੇ ਬਦਲੇ ਡੇਢ, ਇੱਕ ਭੇਡ ਦੇ ਬਦਲੇ ਦੋ ਹਜ਼ਾਰ” ਵਰਗੀਆਂ ਟਿੱਪਣੀਆਂ ਕਥਿਤ ਤੌਰ ‘ਤੇ ਸੁਣੀਆਂ ਜਾਂਦੀਆਂ ਹਨ, ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

ਇਸ ਦੌਰਾਨ ਰਾਜਾ ਵੜਿੰਗ ਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਹੇਠਲੇ ਪੱਧਰ ‘ਤੇ ਡਿੱਗ ਗਈ ਹੈ। ਇਹ ਰਾਜਨੀਤਿਕ ਬਦਲਾ ਲੈਣ ਲਈ ਸੰਸਥਾਵਾਂ ਦੀ ਦੁਰਵਰਤੋਂ ਕਰਨ ਵਿੱਚ ਰੁੱਝੀ ਹੋਈ ਹੈ। ਇਸ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।