ਮੋਹਾਲੀ, 29 ਮਈ 2026 : ਪੰਜਾਬ ਦੇ ਅੰਦਰ 26 ਮਈ ਨੂੰ ਪਈਆਂ ਐਮਸੀ ਚੋਣਾਂ ਦੇ ਨਤੀਜੇ ਅੱਜ ਆਉਣਗੇ। ਜਾਣਕਾਰੀ ਦੇ ਮੁਤਾਬਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਮੋਹਾਲੀ ਵਿੱਚ ਸਵੇਰੇ 8 ਵਜੇ ਤੋਂ ਗਿਣਤੀ 1 ਵਾਰਡ ਤੋਂ 13 ਵਾਰਡ ਸ਼ੁਰੂ ਹੋ ਜਾਵੇਗੀ ਅਤੇ ਏਨਾ ਦਾ ਨਤੀਜਾ 10/11 ਵਜੇ ਤੱਕ ਆਉਣ ਦੀ ਸੰਭਾਵਨਾ ਹੈ।
ਇਸ ਤੋਂ ਬਾਅਦ ਅਗਲੇ ਵਾਰਡਾਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਕਰੀਬ 10 ਤੋਂ ਸਾਢੇ 10 ਵਜੇ ਸ਼ੁਰੂ ਹੋ ਜਾਵੇਗੀ। ਮਤਲਬ ਸੀਰੀਜ਼ ਵਾਇਸ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।
ਮੁਹਾਲੀ ਦੇ DC-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਵੀਡੀਓ ਕੈਮਰਿਆਂ ਦੀ ਨਿਗਰਾਨੀ ਹੇਠ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਗਿਣਤੀ ਕੇਂਦਰਾਂ ਵਿਚ ਦਾਖ਼ਲੇ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁਹਾਲੀ ਨਗਰ ਨਿਗਮ ਚੋਣਾਂ ਸਬੰਧੀ (ਵਾਰਡ ਨੰ. 1 ਤੋਂ 25) ਤੱਕ ਵੋਟਾਂ ਦੀ ਗਿਣਤੀ ਮਿਊਨਿਟੀ ਸੈਂਟਰ ਫੇਜ਼-7 ਅਤੇ ਵਾਰਡ ਨੰ. 26 ਤੋਂ 50) ਦੀਆਂ ਵੋਟਾਂ ਦੀ ਗਿਣਤੀ ਕਮਿਊਨਿਟੀ ਸੈਂਟਰ ਸੈਕਟਰ-69, ਮੁਹਾਲੀ ਵਿਚ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਵੀ ਵੋਟਾਂ ਦੀ ਗਿਣਤੀ ਪ੍ਰਕਿਰਿਆ ਦੌਰਾਨ ਸਾਰੇ ਗਿਣਤੀ ਕੇਂਦਰਾਂ ਵਿਚ ਅਤੇ ਆਸਪਾਸ ਇਲਾਕਿਆਂ ਵਿਚ ਕਾਨੂੰਨ ਅਤੇ ਵਿਵਸਥਾ ਸਖ਼ਤੀ ਨਾਲ ਬਣਾਈ ਰੱਖਣ ਅਤੇ ਕਿਸੇ ਵੀ ਗ਼ੈਰ-ਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰਾਂ ਨੇੜੇ ਨਾ ਆਉਣ ਦੇਣ ਲਈ ਕਿਹਾ ਗਿਆ ਹੈ।



