- ਨਗਰ ਕੌਸਲ ਮਾਲੇਰਕੋਟਲਾ ’ਚ 20 ਆਮ ਆਦਮੀ ਪਾਰਟੀ ਨੂੰ, ਕਾਗਰਸ ਨੂੰ 08, ਸ੍ਰੋਮਣੀ ਅਕਾਲੀ ਦਲ ਨੂੰ 01, ਭਾਜਪਾ ਨੂੰ 01 ਅਤੇ ਅਜਾਦ ਨੂੰ 03 ਸੀਟਾਂ ਪ੍ਰਾਪਤ
- ਨਗਰ ਕੌਸਲ ਅਹਿਮਦਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ 07, ਕਾਂਗਰਸ ਨੂੰ 06, ਸ੍ਰੋਮਣੀ ਅਕਾਲੀ ਦਲ ਨੂੰ 01, ਤੇ ਅਜਾਦ ਨੂੰ 03 ਸੀਟਾਂ ਪ੍ਰਾਪਤ ਅਤੇ ਅਮਰਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ 3, ਕਾਂਗਰਸ ਨੂੰ 1, ਬਸਪਾ ਨੂੰ 1 ਅਤੇ ਅਜਾਦ ਨੂੰ 6 ਸੀਟਾਂ
- ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਚੋਣ ਅਮਲੇ ਦਾ ਧੰਨਵਾਦ
ਮਾਲੇਰਕੋਟਲਾ, 29 ਮਈ : ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਸਲ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੇ ਕੁੱਲ 61 ਵਾਰਡਾਂ ਤੋਂ ਜੇਤੂ ਉਮੀਦਵਾਰਾਂ ਦੇ ਨਤੀਜੇ ਅੱਜ ਅਧਿਕਾਰਿਕ ਤੌਰ ’ਤੇ ਘੋਸ਼ਿਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਪੂਰੀ ਪ੍ਰਕਿਰਿਆ ਅਮਨ, ਅਮਾਨ, ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਾਂ ਹੇਠ ਸਫਲਤਾਪੂਰਵਕ ਸੰਪੰਨ ਹੋਈ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਚੋਣ ਪ੍ਰਕਿਰਿਆ ਦੇ ਸੁਚੱਜੇ ਸੰਚਾਲਨ ਲਈ ਸਮੂਹ ਚੋਣ ਅਮਲੇ, ਰਿਟਰਨਿੰਗ ਅਫ਼ਸਰਾਂ, ਪੁਲਿਸ ਪ੍ਰਸ਼ਾਸਨ ਅਤੇ ਹੋਰ ਸੰਬੰਧਿਤ ਵਿਭਾਗਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਅਮਲੇ ਵੱਲੋਂ ਦਿਨ-ਰਾਤ ਇੱਕ ਕਰਕੇ ਕੀਤੀ ਗਈ ਮਿਹਨਤ ਸਦਕਾ ਹੀ ਪੂਰੀ ਚੋਣ ਪ੍ਰਕਿਰਿਆ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਸਕੀ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਸਲ ਮਾਲੇਰਕੋਟਲਾ 33 ਵਾਰਡਾਂ,ਅਹਿਮਦਗੜ੍ਹ ਦੇ 17 ਵਾਰਡਾਂ ਅਤੇ ਨਗਰ ਪੰਚਾਇਤ ਅਮਰਗੜ ਦੇ 11 ਵਾਰਡਾਂ ਦੇ ਨਤੀਜੇ ਲਈ ਕੁੱਲ 291 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਵੋਟਿੰਗ ਅਤੇ ਵੋਟਾਂ ਦੀ ਗਿਣਤੀ ਦੀ ਕਾਰਵਾਈ ਸੂਬਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਸਲ ਮਾਲੇਰਕੋਟਲਾ ਦੇ 33 ਵਾਰਡਾਂ ’ਚ 20 ਆਮ ਆਦਮੀ ਪਾਰਟੀ ਨੂੰ, ਕਾਗਰਸ ਨੂੰ 08, ਸ੍ਰੋਮਣੀ ਅਕਾਲੀ ਦਲ ਨੂੰ 01, ਭਾਜਪਾ ਨੂੰ 01 ਅਤੇ ਅਜਾਦ ਨੂੰ 03 ਸੀਟਾਂ ਪ੍ਰਾਪਤ ਕੀਤੀਆਂ ਹਨ ਅਤੇ ਨਗਰ ਕੌਸਲ ਅਹਿਮਦਗੜ੍ਹ ਦੇ 17 ਵਾਰਡਾ ’ਚ ਆਮ ਆਦਮੀ ਪਾਰਟੀ ਨੂੰ 07, ਕਾਗਰਸ ਨੂੰ 06, ਸ੍ਰੋਮਣੀ ਅਕਾਲੀ ਦਲ ਨੂੰ 01, ਤੇ ਅਜਾਦ ਨੂੰ 03 ਸੀਟਾਂ ਪ੍ਰਾਪਤ ਅਤੇ ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ’ਚ ਆਮ ਆਦਮੀ ਪਾਰਟੀ ਨੂੰ 3, ਕਾਂਗਰਸ ਨੂੰ 1, ਬਸਪਾ ਨੂੰ 1 ਅਤੇ ਅਜਾਦ ਨੂੰ 6 ਸੀਟਾਂ ਪ੍ਰਾਪਤ ਹੋਇਆ ਹਨ ।
ਉਨ੍ਹਾਂ ਹੋਰ ਦੱਸਿਆ ਕਿ ਸਾਰੇ ਜੇਤੂ ਉਮੀਦਵਾਰਾਂ ਦੇ ਪਾਰਟੀ ਨੁਮਾਇੰਦਿਆਂ ਨੂੰ ਸੰਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਟੀਫਿਕੇਟ ਆਫ ਇਲੈਕਸ਼ਨ ਜਾਰੀ ਕਰ ਦਿੱਤੇ ਗਏ ਹਨ।



