BIG BREAKING: ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਪੁਲਿਸ ਨੇ ਜਾਰੀ ਕੀਤਾ ਨੋਟਿਸ

Punjab ਚੰਡੀਗੜ੍ਹ ਪੰਜਾਬ

BIG BREAKING: ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਪੁਲਿਸ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ 2026- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਲੁੱਕ ਆਊਟ ਨੋਟਿਸ (Look Out Circular) ਦੇ ਮੁਤਾਬਕ ਬਿਕਰਮ ਸਿੰਘ ਮਜੀਠੀਆ ਦੇ ਦੇਸ਼ ਛੱਡ ਕੇ ਬਾਹਰ ਜਾਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ, ਤਾਂ ਜੋ ਉਹ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਵਿਦੇਸ਼ ਨਾ ਭੱਜ ਸਕਣ। ਦੇਸ਼ ਦੇ ਸਾਰੇ ਹਵਾਈ ਅੱਡਿਆਂ ਅਤੇ ਬੰਦਰਗਾਹਾਂ ਨੂੰ ਇਸ ਸਬੰਧੀ ਅਲਰਟ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ‘ਤੇ ਪੁਲਿਸ ਦੇ ਕੰਮਾਂ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ‘ਤੇ ਥਾਣੇ ਦੇ ਅੰਦਰ ਵੜ ਕੇ ਸਰਕਾਰੀ ਦਸਤਾਵੇਜ਼ ਪਾੜਨ ਦੇ ਦੋਸ਼ ਹਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।