Punjab Weather: ਪੰਜਾਬ ‘ਚ ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੂਫ਼ਾਨ ਦੀ ਵੀ ਚੇਤਾਵਨੀ; ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 1 ਜੂਨ 2026-
ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਲਈ ਜ਼ਿਲ੍ਹੇਵਾਰ ਮੌਸਮ ਦੀ ਤਾਜ਼ਾ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, 31 ਮਈ 2026 ਨੂੰ ਸੂਬੇ ਵਿੱਚ ਰਾਹਤ ਰਹਿਣ ਤੋਂ ਬਾਅਦ, 1 ਜੂਨ ਤੋਂ 4 ਜੂਨ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇਖਣ ਨੂੰ ਮਿਲ ਸਕਦੀ ਹੈ।
ਅੱਜ 1 ਜੂਨ 2026 ਨੂੰ ਮੌਸਮ ਵਿੱਚ ਬਦਲਾਅ ਦੀ ਸ਼ੁਰੂਆਤ ਹੋਵੇਗੀ। ਪੱਛਮੀ ਅਤੇ ਦੱਖਣ-ਪੱਛਮੀ ਜ਼ਿਲ੍ਹਿਆਂ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫ਼ਰੀਦਕੋਟ, ਫ਼ਿਰੋਜ਼ਪੁਰ ਦੇ ਨਾਲ-ਨਾਲ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ (ਯੈਲੋ ਅਲਰਟ) ਦਿੱਤੀ ਗਈ ਹੈ। ਬਾਕੀ ਹਿੱਸਿਆਂ ਵਿੱਚ ਮੌਸਮ ਆਮ ਵਾਂਗ ਹਰਾ (No Warning) ਰਹੇਗਾ।
2 ਜੂਨ 2026 ਨੂੰ ਇਹ ਦਿਨ ਪੂਰੇ ਪੰਜਾਬ ਲਈ ਅਹਿਮ ਹੈ। ਮੌਸਮ ਵਿਭਾਗ ਨੇ ਸਮੁੱਚੇ ਪੰਜਾਬ ਨੂੰ ‘ਯੈਲੋ ਅਲਰਟ’ (Be Updated) ਦੇ ਅਧੀਨ ਰੱਖਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਲਸ਼ਕਣ ਅਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਝੱਖੜ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
3 ਜੂਨ 2026 ਨੂੰ ਮੌਸਮ ਦਾ ਅਸਰ ਪੂਰਬੀ ਪੰਜਾਬ ਵਿੱਚ ਘਟਣਾ ਸ਼ੁਰੂ ਹੋ ਜਾਵੇਗਾ। ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ (ਮੋਹਾਲੀ), ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਕੋਈ ਚੇਤਾਵਨੀ ਨਹੀਂ ਹੈ।
ਪਰ ਮਾਲਵਾ ਅਤੇ ਮਾਝਾ ਦੇ ਪੱਛਮੀ ਹਿੱਸਿਆਂ (ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੁਕਤਸਰ, ਬਠਿੰਡਾ, ਫ਼ਾਜ਼ਿਲਕਾ, ਮਾਨਸਾ, ਬਰਨਾਲਾ, ਮੋਗਾ, ਫ਼ਰੀਦਕੋਟ) ਅਤੇ ਪਠਾਨਕੋਟ-ਗੁਰਦਾਸਪੁਰ ਵਿੱਚ ਯੈਲੋ ਅਲਰਟ ਬਰਕਰਾਰ ਰਹੇਗਾ।
4 ਜੂਨ 2026 ਨੂੰ ਇੱਕ ਵਾਰ ਫਿਰ ਤੋਂ ਖ਼ਰਾਬ ਮੌਸਮ ਦਾ ਘੇਰਾ ਵਧੇਗਾ। ਰੂਪਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਰਗੇ ਕੁਝ ਗਿਣੇ-ਚੁਣੇ ਇਲਾਕਿਆਂ ਨੂੰ ਛੱਡ ਕੇ ਪੂਰੇ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, ਇਨ੍ਹਾਂ ਦਿਨਾਂ ਦੌਰਾਨ ਸੂਬੇ ਵਿੱਚ ਗਰਜ-ਚਮਕ (Thunderstorm), ਬਿਜਲੀ ਚਮਕਣ (Lightning) ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ/ਹਵਾਵਾਂ (Gusty Winds) ਚੱਲ ਸਕਦੀਆਂ ਹਨ। ਇਸ ਦਾ ਮਤਲਬ ਹੈ ‘ਨਿਗਰਾਨੀ ਰੱਖੋ’। ਆਮ ਲੋਕਾਂ ਅਤੇ ਕਿਸਾਨਾਂ ਨੂੰ ਮੌਸਮ ਦੀਆਂ ਤਾਜ਼ਾ ਤਬਦੀਲੀਆਂ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।



