ਵੱਡੀ ਖ਼ਬਰ: ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਤਰੁਣ ਚੁੱਘ ਜਾਣਗੇ ਰਾਜ ਸਭਾ; ਭਾਜਪਾ ਨੇ ਬਣਾਇਆ ਉਮੀਦਵਾਰ

Punjab ਚੰਡੀਗੜ੍ਹ ਪੰਜਾਬ ਰਾਸ਼ਟਰੀ

ਵੱਡੀ ਖ਼ਬਰ: ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਤਰੁਣ ਚੁੱਘ ਜਾਣਗੇ ਰਾਜ ਸਭਾ; ਭਾਜਪਾ ਨੇ ਬਣਾਇਆ ਉਮੀਦਵਾਰ

ਨਵੀਂ ਦਿੱਲੀ/ਚੰਡੀਗੜ੍ਹ:

ਪੰਜਾਬ ਦੀ ਸਿਆਸਤ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਜਪਾ ਹਾਈਕਮਾਂਡ ਨੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਦੇ ਦਿੱਗਜ ਆਗੂ ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦਾ ਵੱਡਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਅਨੁਸਾਰ ਤਰੁਣ ਚੁੱਘ ਮੱਧ ਪ੍ਰਦੇਸ਼ ਰਾਜ ਤੋਂ ਭਾਜਪਾ ਦੇ ਰਾਜ ਸਭਾ ਉਮੀਦਵਾਰ ਹੋਣਗੇ।

ਜ਼ਿਕਰਯੋਗ ਹੈ ਕਿ ਤਰੁਣ ਚੁੱਘ ਲੰਬੇ ਸਮੇਂ ਤੋਂ ਪੰਜਾਬ ਭਾਜਪਾ ਦਾ ਇੱਕ ਪ੍ਰਮੁੱਖ ਅਤੇ ਪ੍ਰਭਾਵਸ਼ਾਲੀ ਚਿਹਰਾ ਰਹੇ ਹਨ। ਮੌਜੂਦਾ ਸਮੇਂ ਵਿੱਚ ਉਹ ਕੇਂਦਰੀ ਲੀਡਰਸ਼ਿਪ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਰਗੇ ਅਹਿਮ ਅਹੁਦੇ ‘ਤੇ ਤਾਇਨਾਤ ਹਨ। ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਕਈ ਰਾਜਾਂ ਵਿੱਚ ਚੋਣ ਰਣਨੀਤੀਆਂ ਉਲੀਕਣ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਹੁਣ ਪਾਰਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਿਆਸੀ ਤਜ਼ਰਬੇ ਨੂੰ ਦੇਖਦਿਆਂ ਉਨ੍ਹਾਂ ਨੂੰ ਸੰਸਦ ਦੇ ਉਪਰਲੇ ਸਦਨ ਯਾਨੀ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।

ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਮੀਦਵਾਰ ਬਣਾਏ ਜਾਣ ਦੇ ਐਲਾਨ ਤੋਂ ਬਾਅਦ ਪੰਜਾਬ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੁੱਘ ਨੂੰ ਰਾਜ ਸਭਾ ਵਿੱਚ ਭੇਜ ਕੇ ਭਾਜਪਾ ਨੇ ਨਾ ਸਿਰਫ਼ ਉਨ੍ਹਾਂ ਦੇ ਸੰਗਠਨਾਤਮਕ ਕੰਮਾਂ ਦਾ ਮਾਣ ਵਧਾਇਆ ਹੈ, ਬਲਕਿ ਪੰਜਾਬ ਦੇ ਲੀਡਰਾਂ ਨੂੰ ਰਾਸ਼ਟਰੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦਾ ਸੰਕੇਤ ਵੀ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।