ਵੱਡੀ ਖਬਰ: ਪੰਜਾਬ ‘ਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਠੱਪ! ਲੋਕ ਖੱਜਲ ਖੁਆਰ- ਸਰਕਾਰ ਚੁੱਪ

Punjab ਪੰਜਾਬ

ਫ਼ਰੀਦਕੋਟ 4 ਜੂਨ: ‘ਸੇਵਾ ਕੇਂਦਰ ਯੂਨੀਅਨ ਪੰਜਾਬ’ ਦੇ ਸੱਦੇ ’ਤੇ ‘ਸੇਵਾ ਕੇਂਦਰ ਵੈਲਫੇਅਰ ਐਸੋਸੀਏਸ਼ਨ’ ਜ਼ਿਲ੍ਹਾ ਫ਼ਰੀਦਕੋਟ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਮੁੱਖ ਸੇਵਾ ਕੇਂਦਰ ਦੇ ਸਾਹਮਣੇ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਤੇ ਸਬੰਧਤ ਪ੍ਰਾਈਵੇਟ ਕੰਪਨੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ 35 ਵਿਭਾਗਾਂ ਦੀਆਂ ਕੁੱਲ 477 ਸੇਵਾਵਾਂ ਪੂਰੀ ਤਰ੍ਹਾਂ ਬੰਦ ਹੋ ਗਈਆਂ ਹਨ। ਇਸ ਦੇ ਚਲਦਿਆਂ ਜਨਮ-ਮੌਤ ਸਰਟੀਫਿਕੇਟ, ਅਸਲਾ ਲਾਇਸੰਸ, ਆਰ.ਟੀ.ਓ. ਦਫ਼ਤਰ, ਤਹਿਸੀਲ, ਡੀਸੀ ਦਫ਼ਤਰ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਕਹਿ ਕਿ ਉਹ ਪਿਛਲੇ 11 ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੁੱਖ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਵਧਦੀ ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਨੂੰ ਹਰ ਮਹੀਨੇ ਸਿਰਫ਼ 10,000 ਰੁਪਏ ਦਿੱਤੇ ਜਾ ਰਹੇ ਹਨ, ਜਿਸ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਪ੍ਰਾਈਵੇਟ ਕੰਪਨੀਆਂ/ਠੇਕੇਦਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਦਿੰਦੇ।

ਇਸ ਲਈ ਪੰਜਾਬ ਸਰਕਾਰ ਨੂੰ ਠੇਕਾ ਪ੍ਰਣਾਲੀ (ਕੰਟਰੈਕਟ ਸਿਸਟਮ) ਬੰਦ ਕਰਕੇ ਸਾਰੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਸਿੱਧਾ ਆਪਣੇ ਅਧੀਨ ਲੈਣਾ ਚਾਹੀਦਾ ਹੈ।ਮੁਲਾਜ਼ਮਾਂ ਨੇ ਕਿਹਾ ਕਿ ਇਸ ਸਬੰਧੀ ਸਥਾਨਕ ਵਿਧਾਇਕ (MLA) ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਭੇਜਿਆ ਗਿਆ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਸਾਫ਼ ਕੀਤਾ ਕਿ ਜਦੋਂ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ, ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਇਸ ਦੌਰਾਨ ਕੋਈ ਵੀ ਮੁਲਾਜ਼ਮ ਡਿਊਟੀ ’ਤੇ ਵਾਪਸ ਨਹੀਂ ਆਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।