Punjab Breaking: ਰੇਲਵੇ ਸਟੇਸ਼ਨ ‘ਤੇ ਜ਼ਬਰਦਸਤ ਧਮਾਕਾ, ਜਾਂਚ ‘ਚ ਜੁਟੀਆਂ ਸੁਰੱਖਿਆ ਏਜੰਸੀਆਂ

Punjab ਪੰਜਾਬ

Punjab Breaking: ਰੇਲਵੇ ਸਟੇਸ਼ਨ ‘ਤੇ ਜ਼ਬਰਦਸਤ ਧਮਾਕਾ, ਜਾਂਚ ‘ਚ ਜੁਟੀਆਂ ਸੁਰੱਖਿਆ ਏਜੰਸੀਆਂ

ਲੁਧਿਆਣਾ, 6 ਜੂਨ 2026: ਉਦਯੋਗਿਕ ਨਗਰੀ ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸੂਬੇ ਦੀ ਸੁਰੱਖਿਆ ਨੂੰ ਹਿਲਾ ਕੇ ਰੱਖਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸਟੇਸ਼ਨ ਦੇ ਵਾਸ਼ਰੂਮ (Washroom) ਖੇਤਰ ਵਿੱਚ ਸਵੇਰੇ ਕਰੀਬ 9 ਵਜੇ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਸੁਣ ਕੇ ਪੂਰੇ ਸਟੇਸ਼ਨ ਅਹਾਤੇ ਵਿੱਚ ਦਹਿਸ਼ਤ ਫੈਲ ਗਈ ਅਤੇ ਯਾਤਰੀਆਂ ਵਿੱਚ ਭਾਜੜ ਮਚ ਗਈ।

ਮਿਲੀ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਧਮਾਕਾ ਹੋਇਆ, ਉਸ ਵੇਲੇ ਸਟੇਸ਼ਨ ‘ਤੇ ਕਟੜਾ ਸਪੈਸ਼ਲ ਟ੍ਰੇਨ ਖੜ੍ਹੀ ਸੀ। ਇਸ ਕਾਰਨ ਸਟੇਸ਼ਨ ‘ਤੇ ਸ਼ਰਧਾਲੂਆਂ ਅਤੇ ਆਮ ਯਾਤਰੀਆਂ ਦੀ ਭਾਰੀ ਭੀੜ ਮੌਜੂਦ ਸੀ। ਧਮਾਕੇ ਤੋਂ ਤੁਰੰਤ ਬਾਅਦ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ।

ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਅਤੇ ਸਥਾਨਕ ਪੁਲਿਸ ਦੀਆਂ ਉੱਚ-ਅਧਿਕਾਰੀਆਂ ਸਣੇ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਧਮਾਕੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਖ-ਵੱਖ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਮੌਕੇ ‘ਤੇ ਬਾਰੂਦ ਜਾਂ ਧਮਾਕਾਖੇਜ਼ ਸਮੱਗਰੀ ਦੇ ਅੰਸ਼ਾਂ ਦੀ ਜਾਂਚ ਕਰ ਰਹੀਆਂ ਹਨ।

ਇਹ ਧਮਾਕਾ ਕਿਸੇ ਸ਼ਰਾਰਤੀ ਅਨਸਰ ਦੀ ਕਰਤੂਤ ਹੈ, ਕੋਈ ਅੱਤਵਾਦੀ ਸਾਜ਼ਿਸ਼ ਹੈ ਜਾਂ ਫਿਰ ਕੋਈ ਤਕਨੀਕੀ ਕਾਰਨ (ਜਿਵੇਂ ਗੀਜ਼ਰ ਜਾਂ ਗੈਸ ਸਿਲੰਡਰ), ਇਸ ਬਾਰੇ ਅਜੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਅਧਿਕਾਰੀਆਂ ਵੱਲੋਂ ਘਟਨਾ ਵਿੱਚ ਹੋਏ ਜਾਨੀ-ਮਾਲੀ ਨੁਕਸਾਨ ਅਤੇ ਹੋਰ ਵੇਰਵਿਆਂ ਬਾਰੇ ਅਜੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।