- ਅਗਨੀਵੀਰ ਭਰਤੀ ਬਾਰੇ ਵੱਡਾ ਫੈਸਲਾ; ਨੌਜਵਾਨਾਂ ਨੂੰ ਮੁਫ਼ਤ ਮਿਲੇਗੀ ਹਰ ਸਹੂਲਤ
- ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 08 ਜੂਨ: ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਫਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਯੁਵਕਾਂ ਦੀ ਫ਼ਿਜ਼ੀਕਲ ਟੈਸਟ ਦੀ ਟ੍ਰੇਨਿੰਗ 08 ਜੂਨ 2026 ਤੋਂ ਚੱਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਸੀ-ਪਾਈਟ ਦੇ ਤਜ਼ਰਬੇਕਾਰ ਸਟਾਫ ਅਤੇ ਫੌਜ਼ ਦੇ ਤਜ਼ਰਬੇਕਾਰ ਸਟਾਫ ਵੱਲੋਂ ਕਰਵਾਈ ਜਾ ਰਹੀ ਹੈ। ਅਗਨੀਵੀਰ ਆਰਮੀ ਭਰਤੀ ਰੈਲੀ 18 ਅਗਸਤ 2026 ਤੋਂ ਸ਼ੁਰੂ ਹੋ ਰਹੀ ਹੈ । ਇਸ ਲਈ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ਕਿਉਂਕਿ ਫਿਜੀਕਲ੍ਹ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ ।
ਯੁਵਕ ਸਵੇਰੇ 09:00 ਵਜੇ ਤੋਂ 11:30 ਵਜ੍ਹੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜ਼ਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 73476-66557 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।



