ਭਾਜਪਾ (BJP) ਦੀ ਧੂਰੀ ‘ਚ ਰੈਲੀ ਪੂਰੀ ਤਰ੍ਹਾਂ ਫਲੋਪ: CM ਮਾਨ
ਚੰਡੀਗੜ੍ਹ, 8 ਜੂਨ 2026 –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਬੀਜੇਪੀ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਦੇ ਨਫ਼ਰਤੀ ਚਿਹਰੇ ਅਤੇ ਉਸ ਦੀਆਂ ਲੋਕ-विरोਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ।
ਧੂਰੀ ਵਿਖੇ ਹੋਈ ਭਾਜਪਾ ਦੀ ਰੈਲੀ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਮਾਨ ਨੇ ਇਸ ਨੂੰ ਪੂਰੀ ਤਰ੍ਹਾਂ ‘ਫਲੋਪ ਸ਼ੋਅ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਰੈਲੀ ਦੀ ਹਾਲਤ ਇੰਨੀ ਮਾੜੀ ਸੀ ਕਿ ਉੱਥੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਿਰਫ਼ ਖਾਲੀ ਕੁਰਸੀਆਂ ਨੂੰ ਹੀ ਸੰਬੋਧਨ ਕਰਕੇ ਵਾਪਸ ਮੁੜਨਾ ਪਿਆ।
ਸੀਐਮ ਮਾਨ ਨੇ ਅੱਗੇ ਕਿਹਾ ਕਿ ਧੂਰੀ ਦੀ ਇਹ ਰੈਲੀ ਮਹਿਜ਼ ਚੰਦ ਬੰਦਿਆਂ ਦਾ ਇਕੱਠ ਸੀ, ਜਿਸ ਤੋਂ ਸਾਫ਼ ਸਿੱਧ ਹੁੰਦਾ ਹੈ ਕਿ ਪੰਜਾਬੀਆਂ ਨੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਪੰਜਾਬ ਦੇ ਲੋਕ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪਸੰਦ ਕਰਦੇ ਹਨ ਅਤੇ ਉਹ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਸੂਬੇ ਵਿੱਚ ਕਦੇ ਕਾਮਯਾਬ ਨਹੀਂ ਹੋਣ ਦੇਣਗੇ।



