ਪੰਜਾਬ ਸਰਕਾਰ ਵੱਲੋਂ 18 ਜੂਨ ਦੀ ਛੁੱਟੀ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ

Punjab ਸਿੱਖਿਆ \ ਤਕਨਾਲੋਜੀ ਪੰਜਾਬ

 

Holiday News: ਪੰਜਾਬ ਸਰਕਾਰ ਵੱਲੋਂ 18 ਜੂਨ ਦੀ ਛੁੱਟੀ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ

ਚੰਡੀਗੜ੍ਹ, 8 ਜੂਨ 2026:

Holiday News: ਪੰਜਾਬ ਵਿੱਚ ਜਿੱਥੇ ਜੂਨ ਮਹੀਨੇ ਦੌਰਾਨ ਗਰਮੀਆਂ ਕਰਕੇ ਸਕੂਲੀ ਬੱਚਿਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉੱਥੇ ਹੀ ਹੁਣ ਸਰਕਾਰੀ ਮੁਲਾਜ਼ਮਾਂ ਲਈ ਵੀ ਇੱਕ ਸਰਕਾਰੀ ਛੁੱਟੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਆਉਂਦੀ 18 ਜੂਨ, ਦਿਨ ਵੀਰਵਾਰ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਛੁੱਟੀ ਸਿੱਖਾਂ ਦੇ ਪੰਜਵੇਂ ਗੁਰੂ, ‘ਸ਼ਹੀਦਾਂ ਦੇ ਸਿਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਇਸ ਪਵਿੱਤਰ ਦਿਹਾੜੇ ਦੇ ਮੱਦੇਨਜ਼ਰ 18 ਜੂਨ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਸਰਕਾਰੀ ਸੰਸਥਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

PunjabKesari

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (ਛੇਵੇਂ ਪਾਤਸ਼ਾਹ) ਨੇ ਸਿੱਖ ਕੌਮ ਨੂੰ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ ਅਤੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ।

ਇਸ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਹਰ ਸਾਲ ਇਸ ਦਿਨ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਕੀਤੀ ਜਾਂਦੀ ਹੈ ਤਾਂ ਜੋ ਲੋਕ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰ ਸਕਣ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।