ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ, ਮੁਲਾਜ਼ਮਾਂ ਦੇ ਸੰਘਰਸ਼ ਨਾਲ ਚੱਟਾਨ ਵਾਂਗ ਖੜ੍ਹੇ ਹਾਂ: ਚਰਨਜੀਤ ਚੰਨੀ

Punjab ਪੰਜਾਬ
  • ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ, ਮੁਲਾਜ਼ਮਾਂ ਦੇ ਸੰਘਰਸ਼ ਨਾਲ ਚੱਟਾਨ ਵਾਂਗ ਖੜ੍ਹੇ ਹਾਂ: ਚਰਨਜੀਤ ਚੰਨੀ
  • ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਕੀਤੀ ਨਿਖੇਧੀ, ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਕੀਤੀ ਮੰਗ

ਮੋਰਿੰਡਾ 9 ਜੂਨ (ਭਟੋਆ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਦੀਆਂ ਗਲਤ ਅਤੇ ਲੋਕ-ਵਿਰੋਧੀ ਨੀਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ, ਖਾਸ ਕਰਕੇ ਸਰਕਾਰੀ ਮੁਲਾਜ਼ਮ ਅਤੇ ਬੇਰੁਜ਼ਗਾਰ ਨੌਜਵਾਨ ਸੜਕਾਂ ‘ਤੇ ਉਤਰਨ ਲਈ ਮਜਬੂਰ ਹਨ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਮੁਲਾਜ਼ਮਾਂ ਦੇ ਹੱਕਾਂ ਲਈ ਚੱਟਾਨ ਵਾਂਗ ਨਾਲ ਖੜ੍ਹੀ ਹੈ।

ਇਥੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦੇਆਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਆਗੂਆਂ ਨੇ ਘਰ-ਘਰ ਰੁਜ਼ਗਾਰ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਅੱਜ ਸੱਤਾ ਦੇ ਨਸ਼ੇ ਵਿੱਚ ਚੂਰ ਇਹ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ,ਸਗੋ ਆਪਣੇ ਹੱਕ ਮੰਗਣ ਵਾਲੇ ਨੌਜਵਾਨਾਂ ਅਤੇ ਮੁਲਾਜ਼ਮਾਂ / ਪੈਨਸ਼ਨਰਾਂ ਨੂੰ ਬਦਲੇ ਵਿੱਚ ਲਾਠੀਆਂ ਅਤੇ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਚੰਨੀ ਨੇ ਬੇਰੁਜ਼ਗਾਰ ਲਾਈਨਮੈਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ‘ਤੇ ਬੇਰਹਿਮੀ ਨਾਲ ਲਾਠੀਆਂ ਬਰਸਾ ਕੇ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੀ। ਇਸੇ ਤਰ੍ਹਾਂ ਸੇਵਾ ਕੇਂਦਰਾਂ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਕਾਰਨ ਨੌਕਰੀ ਤੋਂ ਫਾਰਗ ਕਰਨਾ ਸਰਕਾਰ ਦਾ ਬੇਹੱਦ ਮੰਦਭਾਗਾ ਅਤੇ ਤਾਨਾਸ਼ਾਹੀ ਫੈਸਲਾ ਹੈ। ਚੰਨੀ ਨੇ ਮੰਗ ਕੀਤੀ ਕਿ ਫਾਰਗ ਕੀਤੇ ਗਏ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਲਾਈਨਮੈਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।

ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੇ ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲਏ ਗਏ ਸਨ ਅਤੇ ਹਮੇਸ਼ਾ ਗੱਲਬਾਤ ਰਾਹੀਂ ਮਸਲੇ ਹੱਲ ਕੀਤੇ ਜਾਂਦੇ ਸਨ। ਉਹਨਾਂ ਕਿਹਾ ਕਿ ਮੇਰੇ ਕਾਰਜ ਕਾਲ ਦੌਰਾਨ ਮੁਲਾਜ਼ਮਾਂ ਨੂੰ ਡੀਏ ਦਾ ਭੱਤਾ ਦਿੱਤਾ ਗਿਆ ਸੀ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਪਿਛਲੇ ਪੰਜ ਸਾਲ ਵਿੱਚ ਕਿਸੇ ਮੁਲਾਜ਼ਮ ਨੂੰ ਡੀਏ ਨਹੀਂ ਦਿੱਤਾ ਗਿਆ ਹੋਰ ਤਾਂ ਹੋਰ ਮੌਜੂਦਾ ਸਰਕਾਰ ਮੁਲਾਜ਼ਮ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਦੇਕੇ ਗੱਲਬਾਤ ਤੱਕ ਨਹੀਂ ਕਰਦੀ , ਜਿਸ ਕਾਰਨ ਮੁਲਾਜ਼ਮਾਂ/ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਮੁਲਾਜ਼ਮਾਂ / ਪੈਨਸ਼ਨਰਾਂ ਅਤੇ ਬੇਰੁਜ਼ਗਾਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ, ਤਾਂ ਉਹ ਖੁਦ ਸਰਕਾਰ ਖਿਲਾਫ ਚੱਲ ਰਹੇ ਸੰਘਰਸ਼ ਵਿਚ ਦਾਖਲ ਹੋਣ ਤੇ ਗੁਰੇਜ ਨਹੀ ਕਰਨਗੇ।

ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਪਨਗ੍ਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ , ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ ,ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਮਨਦੀਪ ਸਿੰਘ ਬਾਜਵਾ, ਕੌਂਸਲਰ ਸੁਰਿੰਦਰ ਕੌਰ, ਕੌਂਸਲਰ ਪੂਨਮ ਸ਼ਰਮਾ, ਕੌਂਸਲਰ ਪਿੰਕੀ ਕੌਰ, ਕੌਂਸਲਰ ਸਿਕੰਦਰ ਕੌਰ ਸ਼ੇਰ ਗਿੱਲ, ਕੌਂਸਲਰ ਹਰਜਿੰਦਰ ਸਿੰਘ ਛਿੱਬਰ ,ਕੌਂਸਲਰ ਰਜੇਸ਼ ਕੁਮਾਰ ਸਸੋਦੀਆ,ਸਾਬਕਾ ਨਗਰ ਕੌਂਸਲ ਪ੍ਰਧਾਨ ਹਰੀਪਾਲ ਹਰਜੋਤ ਸਿੰਘ ਢੰਗਰਾਲੀ, ਜਿਲਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਸੀਨੀਅਰ ਆਗੂ ਜਗਦੀਪ ਸਿੰਘ ਢੀਂਡਸਾ ਸਾਬਕਾ ਕੌਂਸਲਰ ਰਾਜਪ੍ਰੀਤ ਸਿੰਘ ਰਾਜੀ ਸੰਗਤ ਸਿੰਘ ਭਾਮੀਆ ਆਦਿ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।