ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ; 8 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ, 11 ਜੂਨ ਤੋਂ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ!

Punjab ਚੰਡੀਗੜ੍ਹ ਪੰਜਾਬ

 

Heatwave: ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ; 8 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ, 11 ਜੂਨ ਤੋਂ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ!

ਸ੍ਰੀ ਆਨੰਦਪੁਰ ਸਾਹਿਬ 44.5 ਡਿਗਰੀ ਨਾਲ ਸਭ ਤੋਂ ਗਰਮ; ਜਾਣੋ ਕਦੋਂ ਮਿਲੇਗੀ ਪੰਜਾਬੀਆਂ ਨੂੰ ਲੂ (Heatwave) ਤੋਂ ਰਾਹਤ

ਚੰਡੀਗੜ੍ਹ, 9 ਜੂਨ 2026:

ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸੂਬੇ ਦੇ 8 ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਲਈ ਗਰਮੀ ਦੀ ਲਹਿਰ (Heatwave) ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਫਿਲਹਾਲ ਮੌਸਮ ਖੁਸ਼ਕ ਰਹੇਗਾ ਅਤੇ ਪਠਾਨਕੋਟ ਤੇ ਆਸ-ਪਾਸ ਦੇ ਇਲਾਕਿਆਂ ਵਿੱਚ 44 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਲੰਘੇ ਦਿਨ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਇਹ 41.0 ਡਿਗਰੀ ਸੈਲਸੀਅਸ ਰਿਹਾ।

ਹਾਲਾਂਕਿ, 11 ਜੂਨ ਤੋਂ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਬਦਲੇਗਾ ਅਤੇ ਕਈ ਇਲਾਕਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਗੜੇ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।