- ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ
- ਮਾਸੂਮ ਕੀਰਤੀ ਦੇ ਪੀੜਤ ਪਰਿਵਾਰ ਲਈ ਇਨਸਾਫ਼, ਆਰਥਿਕ ਮੁਆਵਜ਼ੇ ਦੀ ਮੰਗ
ਮੋਰਿੰਡਾ , 11 ਜੂਨ (ਭਟੋਆ): ਮੋਰਿੰਡਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੇ ਵੱਧ ਰਹੇ ਆਤੰਕ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਖ਼ਿਲਾਫ਼ ਅੱਜ ਮੋਰਿੰਡਾ ਦੇ ਸਮੂਹ ਸ਼ਹਿਰ ਵਾਸੀਆਂ ਵੱਲੋਂ ਇੱਕਜੁੱਟ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨੀਂ ਵਾਰਡ ਨੰਬਰ 1 ਦੀ ਗਾਰਡਨ ਕਲੋਨੀ ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿੱਥੇ ਅਵਾਰਾ ਕੁੱਤਿਆਂ ਦੁਆਰਾ ਨੋਚ-ਨੋਚ ਕੇ ਗੰਭੀਰ ਰੂਪ ਵਿੱਚ ਫੱਟੜ ਕੀਤੀ ਗਈ 8 ਸਾਲਾ ਮਾਸੂਮ ਬੱਚੀ ‘ਕੀਰਤੀ’ ਲਹੂ-ਲੁਹਾਨ ਹਾਲਤ ਵਿੱਚ ਦਮ ਤੋੜ ਗਈ। ਇਸ ਦਿਲ-ਕੰਬਾਊ ਹਾਦਸੇ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਗਹਿਰਾ ਦੁੱਖ ਅਤੇ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸ਼ਹਿਰ ਵਾਸੀਆਂ ਨੇ ਉਪ-ਮੰਡਲ ਮੈਜਿਸਟਰੇਟ (SDM) ਸ੍ਰੀ ਚੇਤਨ ਬੰਗੜ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਰਾਹੀਂ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਨੂੰ ਤੁਰੰਤ ਇਨਸਾਫ਼ ਅਤੇ ਢੁਕਵਾਂ ਆਰਥਿਕ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਗਈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਸੀ, ਜਿਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸਦੀ ਮਾਂ ਮਿਹਨਤ-ਮਜ਼ਦੂਰੀ ਕਰਕੇ ਬੜੀ ਮੁਸ਼ਕਿਲ ਨਾਲ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਹੀ ਹੈ। ਅਜਿਹੇ ਨਾਜ਼ੁਕ ਹਾਲਾਤ ਵਿੱਚ ਮਾਸੂਮ ਬੱਚੀ ਦੀ ਮੌਤ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਣ ਬਰਾਬਰ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਇਸ ਪੀੜਤ ਪਰਿਵਾਰ ਦੀ ਬਿਨਾਂ ਦੇਰੀ ਵੱਧ ਤੋਂ ਵੱਧ ਆਰਥਿਕ ਮਦਦ ਕੀਤੀ ਜਾਣੀ ਅਤਿ ਲੋੜੀਂਦੀ ਹੈ।
ਮੰਗ ਪੱਤਰ ਵਿੱਚ ਸ਼ਹਿਰ ਦੇ ਹਰ ਵਾਰਡ ਅਤੇ ਮੁਹੱਲੇ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਅਤੇ ਹੋਰ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਵੀ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਦੀਆਂ ਗਲੀਆਂ ਵਿੱਚ ਅਵਾਰਾ ਕੁੱਤਿਆਂ ਦਾ ਝੁੰਡ ਹਰ ਵੇਲੇ ਘੁੰਮਦਾ ਰਹਿੰਦਾ ਹੈ, ਜਿਸ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਆਮ ਸ਼ਹਿਰ ਵਾਸੀਆਂ ਵਿੱਚ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੂੰ ਡਰ ਹੈ ਕਿ ਜੇਕਰ ਤੁਰੰਤ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਭਵਿੱਖ ਵਿੱਚ ਅਜਿਹੀਆਂ ਹੋਰ ਮੰਦਭਾਗੀਆਂ ਘਟਨਾਵਾਂ ਵਾਪਰ ਸਕਦੀਆਂ ਹਨ।
ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ
ਸ਼ਹਿਰ ਵਾਸੀਆਂ ਨੇ ਮੰਗ ਪੱਤਰ ਰਾਹੀਂ ਜ਼ੋਰ ਦੇ ਕੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਨਿਯਮਾਂ ਅਨੁਸਾਰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਅਤੇ ਪਸ਼ੂਆਂ ਦੀ ਰੋਕਥਾਮ ਲਈ ਤੁਰੰਤ ਉਚਿਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਸੂਮ ਦੀ ਜਾਨ ਨਾ ਜਾਵੇ ਅਤੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਹ ਮੰਗ ਪੱਤਰ ਕੌਂਸਲਰ ਜਗਪਾਲ ਸਿੰਘ ਜੌਲੀ, ਰਜੇਸ਼ ਸਿਸੋਦੀਆ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਜਤਿੰਦਰ ਗੁੰਬਰ, ਅਤੇ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਆਗੂ ਮਨਜੀਤ ਕੌਰ ਦੀ ਸਾਂਝੀ ਅਗਵਾਈ ਹੇਠ ਸ਼ਹਿਰ ਦੇ ਮੋਹਤਬਰਾਂ ਵੱਲੋਂ ਪ੍ਰਸ਼ਾਸਨ ਨੂੰ ਦਿੱਤਾ ਗਿਆ। ਇਸ ਮੌਕੇ ਸਮੂਹ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਨਾ ਕੀਤੀ, ਤਾਂ ਸੋਮਵਾਰ ਤੋ ਸਮੂਹ ਸ਼ਹਿਰ ਵਾਸੀਆ ਵੱਲੋ ਨਗਰ ਕੌਂਸਲ ਦੇ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੇ ਵੱਧ ਰਹੇ ਆਤੰਕ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਖ਼ਿਲਾਫ਼ ਅੱਜ ਮੋਰਿੰਡਾ ਦੇ ਸਮੂਹ ਸ਼ਹਿਰ ਵਾਸੀਆਂ ਵੱਲੋਂ ਇੱਕਜੁੱਟ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨੀਂ ਵਾਰਡ ਨੰਬਰ 1 ਦੀ ਗਾਰਡਨ ਕਲੋਨੀ ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿੱਥੇ ਅਵਾਰਾ ਕੁੱਤਿਆਂ ਦੁਆਰਾ ਨੋਚ-ਨੋਚ ਕੇ ਗੰਭੀਰ ਰੂਪ ਵਿੱਚ ਫੱਟੜ ਕੀਤੀ ਗਈ 8 ਸਾਲਾ ਮਾਸੂਮ ਬੱਚੀ ‘ਕੀਰਤੀ’ ਲਹੂ-ਲੁਹਾਨ ਹਾਲਤ ਵਿੱਚ ਦਮ ਤੋੜ ਗਈ। ਇਸ ਦਿਲ-ਕੰਬਾਊ ਹਾਦਸੇ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਗਹਿਰਾ ਦੁੱਖ ਅਤੇ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸ਼ਹਿਰ ਵਾਸੀਆਂ ਨੇ ਉਪ-ਮੰਡਲ ਮੈਜਿਸਟਰੇਟ (SDM) ਸ੍ਰੀ ਚੇਤਨ ਬੰਗੜ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਰਾਹੀਂ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਨੂੰ ਤੁਰੰਤ ਇਨਸਾਫ਼ ਅਤੇ ਢੁਕਵਾਂ ਆਰਥਿਕ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਗਈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਸੀ, ਜਿਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸਦੀ ਮਾਂ ਮਿਹਨਤ-ਮਜ਼ਦੂਰੀ ਕਰਕੇ ਬੜੀ ਮੁਸ਼ਕਿਲ ਨਾਲ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਹੀ ਹੈ। ਅਜਿਹੇ ਨਾਜ਼ੁਕ ਹਾਲਾਤ ਵਿੱਚ ਮਾਸੂਮ ਬੱਚੀ ਦੀ ਮੌਤ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਣ ਬਰਾਬਰ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਇਸ ਪੀੜਤ ਪਰਿਵਾਰ ਦੀ ਬਿਨਾਂ ਦੇਰੀ ਵੱਧ ਤੋਂ ਵੱਧ ਆਰਥਿਕ ਮਦਦ ਕੀਤੀ ਜਾਣੀ ਅਤਿ ਲੋੜੀਂਦੀ ਹੈ।
ਮੰਗ ਪੱਤਰ ਵਿੱਚ ਸ਼ਹਿਰ ਦੇ ਹਰ ਵਾਰਡ ਅਤੇ ਮੁਹੱਲੇ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਅਤੇ ਹੋਰ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਵੀ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਦੀਆਂ ਗਲੀਆਂ ਵਿੱਚ ਅਵਾਰਾ ਕੁੱਤਿਆਂ ਦਾ ਝੁੰਡ ਹਰ ਵੇਲੇ ਘੁੰਮਦਾ ਰਹਿੰਦਾ ਹੈ, ਜਿਸ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਆਮ ਸ਼ਹਿਰ ਵਾਸੀਆਂ ਵਿੱਚ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੂੰ ਡਰ ਹੈ ਕਿ ਜੇਕਰ ਤੁਰੰਤ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਭਵਿੱਖ ਵਿੱਚ ਅਜਿਹੀਆਂ ਹੋਰ ਮੰਦਭਾਗੀਆਂ ਘਟਨਾਵਾਂ ਵਾਪਰ ਸਕਦੀਆਂ ਹਨ।
ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ
ਸ਼ਹਿਰ ਵਾਸੀਆਂ ਨੇ ਮੰਗ ਪੱਤਰ ਰਾਹੀਂ ਜ਼ੋਰ ਦੇ ਕੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਨਿਯਮਾਂ ਅਨੁਸਾਰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਅਤੇ ਪਸ਼ੂਆਂ ਦੀ ਰੋਕਥਾਮ ਲਈ ਤੁਰੰਤ ਉਚਿਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਸੂਮ ਦੀ ਜਾਨ ਨਾ ਜਾਵੇ ਅਤੇ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ।
ਇਹ ਮੰਗ ਪੱਤਰ ਕੌਂਸਲਰ ਜਗਪਾਲ ਸਿੰਘ ਜੌਲੀ,ਰਾਜੇਸ਼ ਕੁਮਾਰ ਸਿਸੋਦੀਆ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਜਤਿੰਦਰ ਗੁੰਬਰ, ਅਤੇ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਆਗੂ ਮਨਜੀਤ ਕੌਰ ਦੀ ਸਾਂਝੀ ਅਗਵਾਈ ਹੇਠ ਸ਼ਹਿਰ ਦੇ ਮੋਹਤਬਰਾਂ ਵੱਲੋਂ ਪ੍ਰਸ਼ਾਸਨ ਨੂੰ ਦਿੱਤਾ ਗਿਆ। ਇਸ ਮੌਕੇ ਸਮੂਹ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਨਾ ਕੀਤੀ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।