ਪੰਜਾਬ ‘ਚ ਵੱਡੀ ਵਾਰਦਾਤ! ਮੇਲਾ ਦੇਖਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Top Trending News ਪੰਜਾਬ

 

ਪੰਜਾਬ ‘ਚ ਵੱਡੀ ਵਾਰਦਾਤ! ਮੇਲਾ ਦੇਖਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਦਸੂਹਾ ਪੁਲਿਸ ਵੱਲੋਂ 2 ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 11 ਜੂਨ 2026

ਨਜ਼ਦੀਕੀ ਪਿੰਡ ਵਿੱਚ ਮੇਲਾ ਦੇਖਣ ਗਏ ਇੱਕ ਨੌਜਵਾਨ ਦਾ ਕੁਝ ਵਿਅਕਤੀਆਂ ਵੱਲੋਂ ਇੱਟਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਦਸੂਹਾ ਪੁਲਿਸ ਨੇ 2 ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਲੀਮ (ਪੁੱਤਰ ਜਸਵੀਰ ਸਿੰਘ), ਨਿਵਾਸੀ ਧਨੋਆ ਵਜੋਂ ਹੋਈ ਹੈ।

ਕੀ ਹੈ ਪੂਰਾ ਮਾਮਲਾ?

ਮਾਮਲੇ ਦੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਐਸ.ਆਈ. (SI) ਗੁਰਬਚਨ ਸਿੰਘ ਨੇ ਦੱਸਿਆ ਕਿ, 2 ਜੂਨ ਦੀ ਰਾਤ ਨੂੰ ਸਲੀਮ ਨਜ਼ਦੀਕੀ ਪਿੰਡ ਵਧੇਯਾ ਵਿਖੇ ਬਾਬਾ ਭੂਰੇ ਸ਼ਾਹ ਦੇ ਦਰਬਾਰ ‘ਚ ਮੇਲਾ ਦੇਖਣ ਗਿਆ ਸੀ। ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਘਟਨਾ ਤੋਂ ਤੁਰੰਤ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ। ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਰੈਫ਼ਰ ਕਰ ਦਿੱਤਾ, ਜਿੱਥੇ 9 ਜੂਨ ਨੂੰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਮ੍ਰਿਤਕ ਦੇ ਪਿਤਾ ਜਸਵੀਰ ਸਿੰਘ ਅਤੇ ਭਰਾ ਨਜ਼ਰ ਮਸੀਹ ਵੱਲੋਂ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਅਨੁਸਾਰ ਪਿੰਡ ਵਧੇਯਾ ਦੇ ਰਹਿਣ ਵਾਲੇ ਬਿੰਦਰ ਅਤੇ ਮੱਖਣ ਨੇ ਇੱਕ ਸਾਜ਼ਿਸ਼ ਤਹਿਤ ਉਨ੍ਹਾਂ ਦੇ ਪੁੱਤਰ ਨੂੰ ਘੇਰਿਆ ਅਤੇ ਉਸ ‘ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਐਸ.ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਤੋਂ ਬਾਅਦ ਮੁਲਜ਼ਮ ਬਿੰਦਰ ਅਤੇ ਮੱਖਣ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।